ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Mar 11, 2026 - 05:45 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਸਫਰ ਵੀ ਟਾਲ ਦੇਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਅਤੇ ਜ਼ਿੰਮੇਵਾਰੀਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਖ : ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ, ਮਨ ਕਿਸੇ ਵੀ ਕੰਮ ਜਾਂ ਯਤਨ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਰਹੇਗਾ।
ਮਿਥੁਨ : ਸ਼ਤਰੂ ਨਾ ਸਿਰਫ ਆਪ ਲਈ ਵਿਪਰੀਤ ਹਾਲਾਤ ਵੀ ਪੈਦਾ ਕਰਦੇ ਰਹਿਣਗੇ, ਬਲਕਿ ਹਰ ਕਦਮ ’ਤੇ ਮੁਸ਼ਕਲਾਂ ਵੀ ਜਾਗਦੀਆਂ ਰਹਿਣਗੀਆਂ।
ਕਰਕ : ਬੇਕਾਰਨ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸੰਤਾਨ ਵੀ ਮਾਯੂਸ ਰੱਖ ਸਕਦੀ ਹੈ।
ਸਿੰਘ : ਨਾ ਤਾਂ ਕੋਰਟ-ਕਚਹਿਰੀ ’ਚ ਜਾਓ ਅਤੇ ਨਾ ਹੀ ਇਸ ਦੇ ਨਾਲ ਜੁੜੇ ਕਿਸੇ ਯਤਨ ਨੂੰ ਹੱਥ ’ਚ ਲਓ, ਵਰਨਾ ਨਿਰਾਸ਼ਾ ਮਿਲੇਗੀ।
ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕਾਂ ’ਤੇ ਭਰੋਸਾ ਕਰਨਾ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਅੱਗੇ ਨਾ ਵਧੇਗਾ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨੁਕਸਾਨ ਦਾ ਵੀ ਡਰ, ਸਫਰ ਵੀ ਨਾ ਕਰੋ।
ਮਕਰ : ਸਿਤਾਰਾ ਆਮਦਨ ਵਾਲਾ, ਹਰ ਕਾਰੋਬਾਰੀ ਕੋਸ਼ਿਸ਼ ਸਿਰੇ ਤਾਂ ਚੜ੍ਹੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ।
ਕੁੰਭ : ਅਫਸਰਾਂ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਹਰ ਯਤਨ ਡਾਵਾਂਡੋਲ ਹੁੰਦਾ ਨਜ਼ਰ ਆਵੇਗਾ।
ਮੀਨ : ਕਿਉਂਕਿ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਹੈ, ਇਸ ਲਈ ਕੋਈ ਵੀ ਯਤਨ ਆਪਣੇ ਟਾਰਗੈੱਟ ਵੱਲ ਨਾ ਵਧੇਗਾ, ਸਫਰ ਵੀ ਬੇਕਾਰ ਜਿਹਾ ਰਹੇਗਾ।
11 ਮਾਰਚ 2026, ਬੁੱਧਵਾਰ
ਚੇਤ ਵਦੀ ਤਿੱਥੀ ਅਸ਼ਟਮੀ (11-12 ਮੱਧ ਰਾਤ 4.20 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 21, ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ : ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਰਾਤ 10 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਜਰ (ਸਵੇਰ 9.12 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 10 ਵਜੇ ਤਕ )ਅਤੇ ਮਗਰੋਂ ਧਨ ਰਾਸ਼ੀ ’ਤੇ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10 ਵਜੇ ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਤੇ ਤਿਓਹਾਰ : ਸ਼ੀਤਲਾ ਅਸ਼ਟਮੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
