ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Monday, Aug 17, 2026 - 02:31 AM (IST)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਵਾਲਾ, ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ  ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਦੇਣ ਅਤੇ ਬਿਹਤਰ ਹਾਲਾਤ ਰੱਖਣ ਵਾਲਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਬਣੇਗਾ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਮੋਰਚੇ ’ਤੇ ਹਰ  ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਆਪ ਦੀ ਪੈਠ ਵਧੇਗੀ।
ਕੰਨਿਆ : ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਦਾ ਬਿਹਤਰ ਨਤੀਜਾ ਮਿਲੇਗਾ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।
ਤੁਲਾ : ਬਾਅਦ ਦੁਪਹਿਰ ਤੱਕ ਆਪਣੇ-ਆਪ ਨੂੰ ਪੰਗਿਆਂ ਝਮੇਲਿਆਂ ਤੋਂ ਬਚਾਅ ਕੇ ਰੱਖੋ, ਫਿਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰਕ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਨੁਕਸਾਨ ਦਾ ਡਰ।
ਧਨ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਰਿਸਪੌਂਸ ਦੇਣਗੇ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਮਕਰ : ਬਾਅਦ ਦੁਪਹਿਰ ਤੱਕ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ, ਫਿਰ ਬਾਅਦ ’ਚ ਸਮਾਂ ਸਫਲਤਾ ਦੇਵੇਗਾ।
ਕੁੰਭ : ਬਾਅਦ ਦੁਪਹਿਰ ਤੱਕ ਪੇਟ ਦਾ ਧਿਆਨ ਰੱਖੋ, ਕੋਈ ਵੀ ਕੰਮ ਜਲਦਬਾਜ਼ੀ  ’ਚ ਨਾ ਨਿਪਟਾਓ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਫਿਰ ਬਾਅਦ ’ਚ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ, ਸਫਰ ਵੀ ਟਾਲ ਦਿਓ।

17 ਅਗਸਤ 2026, ਸੋਮਵਾਰ
ਸਾਉਣ ਸੁਦੀ ਤਿੱਥੀ, ਪੰਚਮੀ (ਸ਼ਾਮ 5.01 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਕਰਕ ’ਚ 
ਚੰਦਰਮਾ     ਕੰਨਿਆ ’ਚ 
ਮੰਗਲ       ਮਿਥੁਨ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕੰਨਿਆ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ   

ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 26 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ ਉਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ : ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (17-18 ਮੱਧ ਰਾਤ 4.59 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੁੱਭ (17-18 ਮੱਧ ਰਾਤ 4.59 ਤੱਕ)  ਅਤੇ ਮਗਰੋਂ ਨਕਸ਼ੱਤਰ ਸਵਾਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.20 ਤੱਕ)ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਇਸ਼ਾਨ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਨਾਗ ਪੰਚਮੀ, ਮੇਲਾ ਨਾਗ ਪੰਚਮੀ (ਮਥੁਰਾ), ਸ਼੍ਰੀ ਕਲਕਿ ਜਯੰਤੀ ਬਿਕ੍ਰਮੀ ਭਾਦੋਂ ਸੰਕ੍ਰਾਂਤੀ, ਸੂਰਜ ਸਵੇਰੇ 7.58 (ਜਲੰਧਰ ਟਾਈਮ) ’ਤੇ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News