ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Thursday, Aug 14, 2025 - 08:07 AM (IST)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਖ : ਅਚਾਨਕ ਪੈਦਾ ਹੋਣ ਵਾਲੀਆਂ ਉਲਝਣਾਂ, ਮੁਸ਼ਕਲਾਂ, ਆਪ ਦੀ ਬਣੀ-ਬਣਾਈ ਪ੍ਰੋਗਰਾਮਿੰਗ-ਪਲਾਨਿੰਗ ਨੂੰ ਅਪਸੈੱਟ ਕਰ ਸਕਦੀਆਂ ਹਨ, ਇਸ ਲਈ ਧਿਆਨ ਨਾਲ ਰਹੋ।
ਮਿਥੁਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦਾ ਰੁਖ ਆਪ ਦੇ ਪ੍ਰਤੀ ਸਾਫਟ ਦਿਸੇਗਾ।
ਸਿੰਘ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਤੁਲਾ : ਕਾਰੋਬਾਰੀ ਦਸ਼ਾ ਚੰਗੀ, ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਆਪਣੇ ਵਲੋਂ ਕੋਈ ਕਸਰ ਨਾ ਛੱਡਣਗੇ, ਇਸ ਲਈ ਉਨ੍ਹਾਂ ਤੋਂ ਬਚਾਅ ਰੱਖਣਾ ਸਹੀ ਰਹੇਗਾ।
ਧਨੁ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ।
ਮਕਰ : ਯਤਨ ਕਰਨ ’ਤੇ ਜਾਇਦਾਦੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ : ਮਿੱਤਰਾਂ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

14 ਅਗਸਤ 2025, ਵੀਰਵਾਰ
ਸਾਉਣ ਵਦੀ ਤਿੱਥੀ ਛੱਠ (14-15 ਮੱਧ ਰਾਤ 2.08 ਤਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕਰਕ ’ਚ 
ਚੰਦਰਮਾ     ਮੀਨ ’ਚ 
ਮੰਗਲ       ਕੰਨਿਆ ’ਚ
 ਬੁੱਧ          ਕਰਕ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮਿਥੁਨ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ
  
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 19 , ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ : ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 9.06 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸ਼ੂਲ (ਦੁਪਹਿਰ 1.12 ਵਜੇ ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 9.06 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਪੰਚਕ ਲੱਗੀ ਰਹੇਗੀ (ਸਵੇਰੇ 9.06 ਤਕ), ਸਵੇਰੇ 9.06 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (14-15 ਮੱਧ ਰਾਤ 2.08 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ  ਤਿਓਹਾਰ : ਚੰਦਨ ਛੱਠ, ਹਲ ਛੱਠ, ਚੇਹਲੁਮ (ਮੁਸਲਿਮ)।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News