ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, May 06, 2026 - 04:24 AM (IST)

ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।
ਬ੍ਰਿਖ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣ ਦੀ ਜ਼ਰੂਰਤ, ਖਾਣਾ-ਪੀਣਾ ਵੀ ਸੀਮਾ ’ਚ ਕਰਨਾ ਸਹੀ ਰਹੇਗਾ, ਸਫਰ ਵੀ ਟੈਨਸ਼ਨ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਿਥੁਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਮਿਠਾਸ ਰਹੇਗੀ।
ਕਰਕ : ਸ਼ਤਰੂਆਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਦੂਜਿਆਂ ਦੇ ਟ੍ਰੈਪ ’ਚ ਫਸਣ ਤੋਂ ਬਚਣਾ ਸਹੀ ਰਹੇਗਾ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚੋਂ ਧਿਆਨ,ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਾਰਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚੋਂ ਚੰਗਾ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਮਨ ਸੈਰ ਸਫਰ  ਲਈ ਰਾਜ਼ੀ ਰਹੇਗਾ।
ਮਕਰ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰ ਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ ਰਹੇਗੀ।
ਮੀਨ : ਰਾਜਕੀ ਕੰਮਾਂ ਲਈ ਸਿਤਾਰਾ ਮਜ਼ਬੂਤ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

6 ਮਈ 2026, ਬੁੱਧਵਾਰ
ਜੇਠ ਵਦੀ ਤਿੱਥੀ ਚੌਥ (ਸਵੇਰੇ 7.52 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
 
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ 
ਚੰਦਰਮਾ     ਧਨ ’ਚ 
ਮੰਗਲ       ਮੀਨ ’ਚ
 ਬੁੱਧ         ਮੇਖ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਬ੍ਰਿਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16 (ਚੇਤ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 18, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ : ਸ਼ਾਮ 7.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਬਾਅਦ ਦੁਪਹਿਰ 3.54 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸਿੱਧ (6-7 ਮੱਧ ਰਾਤ 1.16 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ :  ਧਨ ਰਾਸ਼ੀ ’ਤੇ  (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.54 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ  12 ਤੋਂ ਡੇਢ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News