ਮੀਨ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਦੇਖੋ ਆਪਣੀ ਰਾਸ਼ੀ
Sunday, Nov 09, 2025 - 02:42 AM (IST)
ਮੇਖ : ਮਿੱਤਰ ਅਤੇ ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਹਰ ਪੱਖੋਂ ਬਿਤਰੀ ਹੋਵੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਸਫਲ ਰਹੋਗੇ, ਕਾਰੋਬਾਰੀ ਕੰਮ ਵੀ ਸਿਰੇ ਚ਼ੜ੍ਹਨਗੇ।
ਕਰਕ : ਸਿਤਾਰਾ ਕਿਉਂਕਿ ਉਲਝਣਾਂ ਮੁਸ਼ਕਿਲਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ, ਤਾਂ ਕਿ ਕਿਸੇ ਨਾਲ ਆਪ ਦਾ ਝਗੜਾ ਨਾ ਹੋ ਜਾਵੇ।
ਕੰਨਿਆ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਸੁਭਾਅ ’ਚ ਗੁੱਸਾ ਵਧੇਗਾ।
ਤੁਲਾ : ਜਨਰਲ ਸਿਤਾਰਾ ਬਿਹਤਰ, ਭੱਜ-ਦੌੜ ਕਰਨ ’ਤੇ ਆਪ ਦੀ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਾਰੋਬਾਰੀ ਟੂਰ ਵੀ ਨਹੀਂ ਕਰਨਾ ਚਾਹੀਦਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਮਕਰ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਚੰਗਾ ਰਹੇਗਾ।
ਕੁੰਭ :ਜਨਰਲ ਸਿਤਾਰਾ ਸਟਰਾਂਗ- ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਮਾਣ- ਸਨਮਾਨ ਦੀ ਪ੍ਰਾਪਤੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
9 ਨਵੰਬਰ 2025, ਐਤਵਾਰ
ਮੱਘਰ ਵਦੀ ਤਿੱਥੀ ਪੰਚਮੀ (9.10 ਮੱਧ ਰਾਤ 1.56 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ : ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਰਾਤ 8.05 ਤੱਕ) ਅਤੇ ਮਗਰੋਂ ਨਕੱਸ਼ਤਰ ਪੁਨਰਵਸ, ਯੋਗ : ਸਿੱਧ (ਬਾਅਦ ਦੁਪਹਿਰ 3.02 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
