ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Thursday, Mar 20, 2025 - 05:37 AM (IST)

ਮੇਖ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਪਹਿਲੇ ਤੋਂ ਚੰਗੀ ਰਹੇਗੀ, ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਟੈਨਸ਼ਨ ਪ੍ਰੇਸ਼ਾਨੀ ਰਹਿ ਸਕਦੀ ਹੈ, ਸਾਵਧਾਨੀ ਵਰਤੋ।
ਮਿਥੁਨ : ਦੁਸ਼ਮਣਾਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਉਹ ਕਿਸੇ ਵੀ ਲੈਵਲ ’ਤੇ ਆਪ ਦਾ ਲਿਹਾਜ਼ ਨਾ ਕਰਨਗੇ।
ਕਰਕ : ਕਿਉਂਕਿ ਮਨ ਨੈਗੇਟਿਵ ਸੋਚ ਦੇ ਪ੍ਰਭਾਵ ’ਚ ਰਹੇਗਾ, ਇਸ ਲਈ ਕੋਈ ਵੀ ਕਦਮ ਚੰਗੀ ਤਰ੍ਹਾਂ ਸੋਚੇ ਸਮਝੇ ਬਗੈਰ ਨਾ ਕਰੋ।
ਸਿੰਘ : ਨਾ ਤਾਂ ਕੋਰਟ-ਕਚਹਿਰੀ ’ਚ ਕਿਸੇ ਪੇਸ਼ੀ ਲਈ ਜਾਓ ਅਤੇ ਨਾ ਹੀ ਉਸ ਦੇ ਨਾਲ ਜੁੜੇ ਕਿਸੇ ਮਾਮਲੇ ਲਈ ਸ਼ੁਰੂਆਤੀ ਯਤਨ ਕਰੋ।
ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਆਪਣੇ ਕਿਸੇ ਪ੍ਰਸਤਾਵ ਨੂੰ ਪਸੰਦ ਕਰਨਗੇ ਅਤੇ ਨਾ ਹੀ ਆਪ ਦੀ ਕਿਸੇ ਕੋਸ਼ਿਸ਼ ਦਾ ਸਾਥ ਦੇਣਗੇ।
ਤੁਲਾ : ਨਾ ਤਾਂ ਕੰਮਕਾਜੀ ਟੂਰ ਕਰੋ ਅਤੇ ਨਾ ਹੀ ਆਪ ਦਾ ਕੋਈ ਕਾਰੋਬਾਰੀ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਚੰਗੀ ਪਰ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਗਲਤ ਕੰਮਾਂ ਵਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਧਨ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਕਰੋ ਅਤੇ ਨਾ ਹੀ ਉਧਾਰੀ ਦੇ ਚਕਰ ’ਚ ਫਸੋ।
ਮਕਰ : ਮਿੱਟੀ-ਰੇਤਾ-ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਪੂਰਾ ਹੋਮਵਰਕ ਕੀਤੇ ਬਗੈਰ ਕੋਈ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਦੀ ਕਮੀ ਰਹੇਗੀ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈ ਕੇ ਉਸ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਰੱਖ ਸਕੋਗੇ।
20 ਮਾਰਚ 2025, ਵੀਰਵਾਰ
ਚੇਤ ਵਦੀ ਤਿੱਥੀ ਛੱਠ (20-21 ਮੱਧ ਰਾਤ 2.46 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 19, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 11.32 ਤੱਕ) ਅਤੇ ਮਗਰੋਂ ਨਕੱਸ਼ਤਰ ਜੇਸ਼ਠਾ, ਯੋਗ : ਵਜਰ (ਸ਼ਾਮ 6.20 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 11.32 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ, (20-21 ਮੱਧ ਰਾਤ 2.46 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਇਕਨਾਥ ਛੱਠ, ਉੱਤਰ ਗੋਲ ਸ਼ੁਰੂ, ਮਹਾ ਵਿਸ਼ਵ ਦਿਵਸ, ਮੇਲਾ ਸ਼ੀਤਲਾ ਮਾਤਾ, (ਕੁਰਾਲੀ, ਪੰਜਾਬ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)