ਧਨੁ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Saturday, Dec 06, 2025 - 05:39 AM (IST)
ਮੇਖ : ਮਿੱਤਰ ਅਤੇ ਕੰਮਕਾਜੀ ਸਾਥੀ ਸਾਥ ਦੇਣਗੇ, ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਅਚਾਨਕ ਪੈਰ ਫਿਸਲਣ ਦਾ ਡਰ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਹੀ ਕਰੋ।
ਕਰਕ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਹੀ ਕਰੋ, ਨੁਕਸਾਨ ਦਾ ਵੀ ਡਰ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਭੱਜਦੌੜ ਕਰਨ ’ਤੇ ਕੋਈ ਰੁਕਾਵਟ ਮੁਸ਼ਕਿਲ ਵੀ ਹਟੇਗੀ।
ਕੰਨਿਆ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫ਼ਸਰ ਵੀ ਮਿਹਰਬਾਨ-ਸਾਫ਼ਟ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾਂ ’ਚ ਖਾਣਾ-ਪੀਣਾ ਸਹੀ ਰਹੇਗਾ, ਸਫ਼ਰ ਵੀ ਟਾਲ ਦਿਓ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਮਕਰ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਮਨ ਵੀ ਉਚਾਟ-ਪ੍ਰੇਸ਼ਾਨ-ਡਾਵਾਂਡੋਲ ਜਿਹਾ ਰਹੇਗਾ।
ਕੁੰਭ : ਸੰਤਾਨ ਸਾਥ ਦੇਵੇਗੀ, ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
6 ਦਸੰਬਰ 2025, ਸ਼ਨੀਵਾਰ
ਪੋਹ ਵਦੀ ਤਿੱਥੀ ਦੂਜ (ਰਾਤ 9.26 ਤਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 8.49 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੁੱਭ (ਰਾਤ 11.46 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਡਾਕਟਰ ਅੰਬੇਡਕਰ ਪੁੰਨ ਤਿੱਥੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
