ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ

Monday, Jun 29, 2026 - 05:08 AM (IST)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ

ਮੇਖ : ਸਟਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰਖੇਗਾ, ਸ਼ੁੱਭ ਕੰਮਾਂ ਵੱਲ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ। 
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਅਤੇ ਮਿਠਾਸ ਬਣੀ ਰਹੇਗੀ।
ਕਰਕ : ਸ਼ਤਰੂ ਉਭਰ ਕੇ ਆਪ ਦੀਆਂ ਲੱਤਾਂ ਖਿੱਚਣ ’ਚ ਵਿਅਸਤ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕਾਫੀ ਇੰਸਟਰੂਮੈਂਟਲ  ਹੋ ਸਕਦੀ ਹੈ।
ਕੰਨਿਆ : ਕੋਰਟ ਕਚਹਿਰੀ ਦੇ ਕੰਮਾਂ ਨੂੰ ਹੱਥ ’ਚ ਲੈਣ ਲਈ ਸਮਾਂ ਸਟਰਾਂਗ ਵੱਡੇ ਲੋਕ ਸਾਫਟ-ਹਮਦਰਦਾਨਾ ਅਤੇ ਸੁਪਰੋਟਿਵ ਰੁਖ ਰੱਖਣਗੇ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋ ਵੀਡੀਓ ਗ੍ਰਾਫੀ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਕਰ : ਸਿਤਾਰਾ ਉਲਝਣਾਂ-ਝਮੇਲਿਆਂ ਨੂੰ ਜਗਾਈ ਰੱਖਣ ਅਤੇ ਆਪ ਦੀਆਂ ਮੁਸ਼ਕਿਲਾਂ ਪ੍ਰੇਸ਼ਾਨੀਆਂ ਨੂੰ ਵਧਾਉਣ ਵਾਲਾ, ਸਾਵਧਾਨੀ ਵਰਤੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਆਪ ਦੇ ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਸੰਵਾਰਨ ਵਾਲਾ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਅਤੇ ਮਾਣ-ਸਨਮਾਨ ਦੇਣ ਵਾਲਾ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।

29 ਜੂਨ 2026, ਸੋਮਵਾਰ 
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਪੁੰਨਿਆ (29 ਜੂਨ ਦਿਨ ਰਾਤ ਅਤੇ 30 ਨੂੰ ਸਵੇਰੇ 5.23 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ     ਧਨ ’ਚ 
ਮੰਗਲ       ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ  ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 8 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 13, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (29-30 ਮੱਧ ਰਾਤ 4.04 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੁਕਲ (ਬਾਅਦ ਦੁਪਹਿਰ 2.27 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 29-30 ਮੱਧ ਰਾਤ 4.04 ਤੱਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 4.15 ਤੱਕ)  ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ  ਸੱਤ ਤੋਂ ਨੌਂ ਵਜੇ ਤੱਕ ਪੁਰਬ ਦਿਵਸ ਅਤੇ ਤਿਓਹਾਰ : ਸ਼ੁੱਧ ਜੇਠ ਪੁੰਨਿਆ, ਸ਼੍ਰੀ ਸਤ ਨਾਰਾਇਣ ਵਰਤ, ਵਟ ਸਾਵਿਤਰੀ ਵਰਤ (ਪੁੰਨਿਆ ਪੱਖ), ਸੰਤ ਕਬੀਰ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ।


author

Sandeep Kumar

Content Editor

Related News