ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Sep 30, 2025 - 03:37 AM (IST)

ਮੇਖ : ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਕਾਫੀ ਸੁਪੋਰਟਿਵ ਅਤੇ ਹੈਲਪਫੁੱਲ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ।
ਬ੍ਰਿਖ : ਸਿਤਾਰਾ ਕਿਉਂਕਿ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਅਹਿਤਿਆਤ ਵਰਤਣੀ ਸਹੀ ਰਹੇਗੀ, ਸਫਰ ਵੀ ਨਾ ਕਰੋ।
ਮਿਥੁਨ : ਕਾਰੋਬਾਰੀ ਕੰਮਾਂ ’ਚ ਸਥਿਤੀ ਸੰਤੋਖਜਨਕ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਸਦਭਾਅ ਬਣਿਆ ਰਹੇਗਾ।
ਕਰਕ : ਕਮਜ਼ੋਰ ਸਿਤਾਰਾ ਅਤੇ ਡਰੇ-ਡਰੇ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਸਫਰ ਵੀ ਟਾਲ ਦਿਓ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਹਾਈ ਮੋਰੇਲ ਕਰਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਰੱਖੋਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣਾ ਵੀ ਸਹੀ ਰਹੇਗਾ।
ਧਨੁ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰਨਾ ਸਹੀ ਰਹੇਗਾ।
ਮਕਰ : ਸਿਤਾਰਾ ਉਲਝਣਾਂ-ਝਗੜਿਆਂ-ਪੇਚਦਗੀਆਂ ਵਾਲਾ ਇਸ ਲਈ ਨਾ ਤਾਂ ਕੋਈ ਕਦਮ ਜਲਦਬਾਜ਼ੀ ’ਚ ਚੁੱਕੋ ਅਤੇ ਨਾ ਹੀ ਕਿਸੇ ਕੰਮ ਲਈ ਪਹਿਲ ਕਰੋ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।
ਮੀਨ : ਸਫਲਤਾ ਸਾਥ ਦੇਵੇਗੀ, ਅਫਸਰਾਂ ’ਚ ਆਪ ਦਾ ਪ੍ਰਭਾਅ-ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
30 ਸਤੰਬਰ 2025, ਮੰਗਲਵਾਰ
ਅੱਸੂ ਸੁਦੀ ਤਿੱਥੀ ਅਸ਼ਟਮੀ (ਸਵੇਰੇ 6.07 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ : ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੂਰਵਾ ਖਾੜਾ (ਪੂਰਾ ਦਿਨ ਰਾਤ), ਯੋਗ : ਸ਼ੌਭਨ (30 ਸਤੰਬਰ-1 ਅਕਤੂਬਰ ਮੱਧ ਰਾਤ 1.03 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾ ਅਸ਼ਟਮੀ, ਸਰਸਵਤੀ ਪੂਜਨ, ਮੇਲਾ ਤਾਰਾ ਦੇਵੀ (ਸ਼ਿਮਲਾ), ਮੇਲਾ ਜਵਾਲਾ ਮੁਖੀ, ਮੇਲਾ ਸ਼ੀਤਲਾ ਮਾਤਾ (ਕਾਂਗੜਾ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)