ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Mar 10, 2026 - 05:50 AM (IST)
ਮੇਖ : ਕਿਉਂਕਿ ਸਿਤਾਰਾ ਪੇਟ ਨੂੰ ਵਿਗਾੜਨ ਵਾਲਾ ਹੈ, ਇਸ ਲਈ ਥੋੜ੍ਹਾ ਖਾਣਾ-ਪੀਣਾ ਫਾਇਦੇਮੰਦ ਰਹੇਗਾ, ਨੁਕਸਾਨ ਦਾ ਵੀ ਡਰ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲ ਸਕਦੀ ਹੈ ਪਰ ਫੈਮਿਲੀ ਫਰੰਟ ’ਤੇ ਤਣਾਅ ਅਤੇ ਪ੍ਰੇਸ਼ਾਨੀ ਰਹੇਗੀ।
ਮਿਥੁਨ : ਪ੍ਰੇਸ਼ਾਨੀਆਂ ਆਪ ਦਾ ਦਾਮਨ ਪਕੜੀ ਰੱਖ ਸਕਦੀਆਂ ਹਨ, ਇਸ ਲਈ ਉਨ੍ਹਾਂ ਤੋਂ ਬਚਣ ਦੇ ਰਸਤੇ ਭਾਲਣੇ ਸਹੀ ਰਹਿਣਗੇ।
ਕਰਕ :ਧਿਆਨ ਰੱਖੋ ਕਿ ਸੋਚ ਵਿਚਾਰ ’ਤੇ ਪ੍ਰਭਾਵੀ ਰਹਿਣ ਵਾਲੀ ਨੈਗਟੇਵਿਟੀ ਆਪ ਤੋਂ ਕੁਝ ਗਲਤ ਨਾ ਕਰਾ ਦੇਵੇ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਸਿੰਘ : ਧਿਆਨ ਰੱਖੇ ਕਿ ਕੋਈ ਬਣਿਆ ਬਣਾਇਆ ਕੰਮ ਵਿਗੜ ਨਾ ਜਾਵੇ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਬਣਿਆ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਆਪ ਦਾ ਸਾਥ ਦੇਣਗੇ, ਅਤੇ ਨਾ ਹੀ ਆਪ ਦੇ ਕਿਸੇ ਸੁਝਾਅ ਨੂੰ ਪਸੰਦ ਕਰਨਗੇ।
ਤੁਲਾ : ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਾਰੋਬਾਰੀ ਟੂਰਿੰਗ ਕਰੋ, ਅਰਥ ਦਸ਼ਾ ਵੀ ਕਮਜ਼ੋਰ ਰਹੇਗੀ, ਮਨ ਵੀ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ ਪਰ ਬੇਕਾਰ ਕੰਮਾਂ ਪ੍ਰਤੀ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਕਿਉਂਕਿ ਸਿਤਾਰਾ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਮਕਰ :ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ।
ਕੁੰਭ : ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਾ ਲਓ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਕੋਈ ਆਸ ਨਾ ਹੋਵੇਗੀ।
ਮੀਨ : ਧਾਰਮਿਕ ਕੰਮਾਂ ’ਚ ਜੀਅ ਲੱਗੇਗਾ, ਆਪ ਦੀ ਹਰ ਕੋਸ਼ਿਸ਼ ਉਲਝਦੀ ਅਤੇ ਪੇਚੀਦਗੀ ਬਣਦੀ ਨਜ਼ਰ ਆਵੇਗੀ।
10 ਮਾਰਚ 2026, ਮੰਗਲਵਾਰ
ਚੇਤ ਵਦੀ ਤਿੱਥੀ ਸਪਤਮੀ (10-11 ਮੱਧ ਰਤ 1.55 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 19 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 20, ਸੂਰਜ ਉਦੇ ਸਵੇਰੇ 6.48 ਵਜੇ, ਸੂਰਜ ਅਸਤ : ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ :ਅਨੁਰਾਧਾ (ਸ਼ਾਮ 7.05 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਹਰਸ਼ਣ (ਸਵੇਰੇ 8.51 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 7.05 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਦੁਪਹਿਰ 12.42 ਤੱਕ),ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਿਤੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
