ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Tuesday, May 05, 2026 - 03:53 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਦੁਪਹਿਰ ਤੱਕ ਸਮਾਂ ਕਮਜ਼ੋਰ, ਖਾਣਾ-ਪੀਣਾ ਲਿਮਿਟ ’ਚ ਹੀ ਰੱਖੋ, ਪਰ ਬਾਅਦ ’ਚ ਸਮਾਂ ਧਾਰਮਿਕ ’ਚ ਰੁਚੀ ਰੱਖੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਆਪ ਦਾ ਹਰ ਕੰਮ ਉਲਝਦਾ-ਵਿਗੜਦਾ ਰਹੇਗਾ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਨਾ ਕਰੋ।
ਮਿਥੁਨ : ਸਿਤਾਰਾ ਦੁਪਹਿਰ ਤੱਕ ਵਿਪਰੀਤ ਹਾਲਾਤ ਬਣਾਉਣ ਅਤੇ ਮੁਸ਼ਕਿਲਾਂ ਨੂੰ ਜਗਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਕਰਕ : ਦੁਪਹਿਰ ਤੱਕ ਸਮਾਂ ਕਮਜ਼ੋਰ, ਮਨ ਬੇਕਾਰ ਕੰਮਾਂ ਵੱਲ ਭਟਕਦਾ ਰਹੇਗਾ, ਪਰ ਬਾਅਦ ’ਚ ਵੀ ਮਨ ਘਬਰਾਇਆ ਜਿਹਾ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਬਾਧਾਵਾਂ ਰੁਕਾਵਟਾਂ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ।
ਕੰਨਿਆ : ਦੁਪਹਿਰ ਤੱਕ ਕੰਮਕਾਜੀ ਸਾਥੀ ਆਪ ਲਈ ਮੁਸ਼ਕਿਲਾਂ ਪੈਦਾ ਕਰਦੇ ਰਹਿਣਗੇ ਪਰ ਬਾਅਦ ’ਚ ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਦੁਪਹਿਰ ਤੱਕ ਕਾਰੋਬਾਰੀ ਮੁਸ਼ਕਿਲਾਂ ਉਭਰਦੀਆਂ, ਸਿਮਟਦੀਆਂ ਰਹਿਣਗੀਆਂ ਪਰ ਬਾਅਦ ’ਚ ਮਿੱਤਰ ਸਹਿਯੋਗੀ ਸਾਥ ਦੇਣਗੇ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਬਿਹਤਰ, ਦੁਪਹਿਰ ਤੋਂ ਬਾਅਦ ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਧਨ : ਸਿਤਾਰਾ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਝਮੇਲੇ ਜਾਗਦੇ ਰਹਿਣਗੇ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਮਕਰ : ਸਿਤਾਰਾ ਦੁਪਹਿਰ ਤੱਕ ਵਪਾਰਕ ਕੰਮਾਂ ’ਚ ਲਾਭ ਵਾਲਾ ਪਰ ਬਾਅਦ ’ਚ ਝਮੇਲੇ ਪੰਗੇ ਉਭਰਦੇ ਸਿਮਟਦੇ ਰਹਿਣਗੇ।
ਕੁੰਭ : ਸਿਤਾਰਾ ਦੁਪਹਿਰ ਤੱਕ ਸਰਕਾਰੀ ਮੁਸ਼ਕਿਲਾਂ ਬਾਧਾਵਾਂ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਯਤਨਾਂ ’ਚ ਸਫਲਤਾ ਮਿਲੇਗੀ।
ਮੀਨ : ਸਮਾਂ ਦੁਪਹਿਰ ਤੱਕ ਮਨ ਨੂੰ ਅਸ਼ਾਂਤ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ।

5 ਮਈ 2026, ਮੰਗਲਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਚੌਥ ( ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ 
ਚੰਦਰਮਾ     ਬ੍ਰਿਸ਼ਚਕ ’ਚ 
ਮੰਗਲ       ਮੀਨ ’ਚ
 ਬੁੱਧ         ਮੇਖ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਬ੍ਰਿਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 17, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ : ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਦੁਪਹਿਰ 12.55 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ਿਵ (5-6 ਮੱਧ ਰਾਤ 12.17 ਤੱਕ)  ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ’ਤੇ (ਦੁਪਹਿਰ 12.55ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.55 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ  ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਅੰਗਾਰਕੀ ਸ਼੍ਰੀ ਗਣੇਸ਼ ਚੌਥ ਵਰਤ, ਗਿਆਨੀ ਜ਼ੈਲ ਸਿੰਘ ਜਨਮ ਦਿਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News