ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Feb 24, 2026 - 07:04 AM (IST)
ਮੇਖ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਸਟੇਸ਼ਨਰੀ, ਏਅਰ ਟਿਕਟਿੰਗ, ਲਿਕਰ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ :ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਬੇਗਾਨੇ ਝਮੇਲਿਆਂ-ਪੰਗਿਆਂ ਤੋਂ ਬਚਾ ਕੇ ਰੱਖੋ, ਸਫਰ ਵੀ ਨੁਕਸਾਨ ਪ੍ਰੇਸ਼ਾਨ ਦੇਣ ਵਾਲਾ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਪਲਾਨਿੰਗ, ਫਰੂਟਫੁਲ ਰਹੇਗੀ, ਕਿਸੇ ਉਲਝੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ, ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਧਾਰਮਿਕ ਕੰਮਾਂ ’ਚ ਰੁਚੀ, ਮਨੋਬਲ-ਦਬਦਬਾ ਬਣਿਆ ਰਹੇਗਾ, ਭੱਜਦੌੜ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਮਨ ਵੀ ਅਸ਼ਾਂਤ ਪ੍ਰੇਸ਼ਾਨ ਜਿਹਾ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਣਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀ ਪ੍ਰੇਸ਼ਾਨੀ ਵਧਣ ਦਾ ਡਰ, ਨੁਕਸਾਨ ਦਾ ਵੀ ਡਰ ਰਹੇਗਾ।
ਮਕਰ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸਹਿਯੋਗ ਕਰੇਗੀ, ਭੱਜਦੌੜ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਫਾਇਦਾ ਦੇਵੇਗੀ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮੀਨ : ਮਿੱਤਰ ਅਤੇ ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਅੱਜ ਦਾ ਰਾਸ਼ੀਫਲ
24 ਫਰਵਰੀ 2026, ਮੰਗਲਵਾਰ
ਫੱਗਣ ਵਦੀ ਤਿੱਥੀ ਅਸ਼ਟਮੀ (24-25 ਮੱਧ ਰਾਤ 4.52 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 6, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ : ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਬਾਅਦ ਦੁਪਹਿਰ 3.07 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਏਂਦਰ (ਸਵੇਰੇ 7.24 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਵੇਗੀ (ਸਵੇਰੇ 3.03 ਤੋਂ ਸ਼ਾਮ 5.58 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹੋਲਾਸ਼ਟਕ (ਹੌਲੀਆਂ) ਸ਼ੁਰੂ, ਅੰਨਪੂਰਨਾ ਅਸ਼ਟਮੀ, ਲਕਸ਼ਮੀ-ਸੀਤਾ ਅਸ਼ਟਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
