ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Monday, Jun 22, 2026 - 05:38 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ, ਇਸ ਲਈ ਉਸ ਨੂੰ ਟਾਲ ਦਿਓ।
ਬ੍ਰਿਖ : ਸੰਤਾਨ ਸਾਥ ਦੇਵੇਗੀ , ਸੁਪਰੋਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਅਟਕੇ ਕੰਮ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋ ਸਕਦੀ ਹੈ।
ਮਿਥੁਨ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ  ਹੋਵੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਕਿਸੇ ਵੱਡੇ  ਆਦਮੀ ਦੀ ਮਦਦ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਖਾਣ-ਪੀਣ ’ਚ ਪਾਣੀ ਦੀ ਵਰਤੋਂ ਧਿਆਨ ਨਾਲ ਕਰੋ।
ਤੁਲਾ : ਧਿਆਨ ਰੱਖੋ ਕਿ  ਉਲਝਣਾਂ-ਮੁਸ਼ਕਿਲਾਂ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਨਾ ਕਰ ਦੇਣ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਵੀ ਹੱਲ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਆਪ ਦੀ ਕੋਈ ਪੇਚੀਦਾ ਬਣੀ ਸਮੱਸਿਆ ਸੁਲਝ ਸਕਦੀ ਹੈ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ, ਸਫਰ ਵੀ ਲੱਗੇਗਾ।
ਕੁੰਭ : ਸਿਹਤ ਲਈ ਸਮਾਂ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮੀਨ :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

22 ਜੂਨ 2026, ਸੋਮਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਅਸ਼ਟਮੀ (ਬਾਅਦ ਦੁਪਹਿਰ 3.41 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ    ਕੰਨਿਆ ’ਚ 
ਮੰਗਲ      ਬ੍ਰਿਖ ’ਚ
ਬੁੱਧ         ਮਿਥੁਨ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਕਰਕ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 8 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 6, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸਵੇਰੇ 10.23 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ :  ਵਿਅਤੀਪਾਤ (ਸਵੇਰੇ 10.31 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾਅਸ਼ਟਮੀ, ਧੁਮਾਵਤੀ ਜਯੰਤੀ, ਮੇਲਾ ਕਸ਼ੀਰ ਭਵਾਨੀ (ਜੰਮੂ-ਕਸ਼ਮੀਰ), ਰਾਸ਼ਟਰੀ ਸ਼ਕ ਹਾੜ੍ਹ ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News