ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਸੰਤੋਖਜਨਕ ਰਹੇਗੀ, ਦੇਖੋ ਆਪਣੀ ਰਾਸ਼ੀ
Monday, Sep 29, 2025 - 06:42 AM (IST)

ਮੇਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ ਸਨਮਾਨ ਬਣਿਆ ਰਹੇਗਾ, ਧਾਰਮਿਕ ਕੰਮਾਂ ’ਚ ਧਿਆਨ ਰਹੇਗਾ।
ਬ੍ਰਿਖ : ਸਿਹਤ ’ਚ ਖਰਾਬੀ ਦਾ ਡਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਮਨ ਵੀ ਅਸਥਿਰ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਸਥਿਤੀ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਵਿਪਰੀਤ ਸੋਚ ਦੇ ਪ੍ਰਭਾਵ ’ਚ ਰਹੇਗਾ।
ਕਰਕ : ਦੁਸ਼ਮਣਾਂ ਦੀ ਅਣਦੇਖੀ ਕਰਨੀ, ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ, ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਮਿੱਤਰਾਂ-ਸਹਿਯੋਗੀਆਂ ਦੀ ਮਦਦ, ਆਪ ਦੀ ਕਿਸੇ ਸਮੱਸਿਆ ਦੀ ਸੁਲਝਾਉਣ ’ਚ ਹੈਲਪਫੁੱਲ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਕਾਰੋਬਾਰੀ ਕੰਮਾਂ ’ਚ ਸਫਲਤਾ ਅਤੇ ਬਿਹਤਰੀ, ਸ਼ੁੱਭ ਕੰਮਾਂ ’ਚ ਧਿਆਨ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਇ ਰੱਖੋ।
ਮਕਰ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤੇ ਕਿਸੇ ਤੇ ਭਰੋਸਾ ਕਰੋ ਅਤੇ ਨਾ ਹੀ ਹਰ ਕਿਸੇ ਦੀ ਜ਼ਿੰਮੇਵਾਰੀ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਵੈਸੇ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣਨਗੇ ਪਰ ਸੁਭਾਅ ਗੁੱਸਾ ਬਣਿਆ ਰਹੇਗਾ।
29 ਸਤੰਬਰ 2025, ਸੋਮਵਾਰ
ਅੱਸੂ ਸੁਦੀ ਤਿੱਥੀ ਪੰਚਮੀ (ਦੁਪਹਿਰ 12.04 ਤਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ : ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (29 ਸਤੰਬਰ ਦਿਨ ਰਾਤ ਅਤੇ 30 ਨੂੰ ਸਵੇਰੇ 6.18 ਤੱਕ) ਅਤੇ ਮਗਰੋਂ ਪੁਰਵਾ ਖਾੜਾ, ਯੋਗ : ਸੌਭਾਗਿਯ (29-30 ਸਤੰਬਰ ਮੱਧ ਰਾਤ ਇਕ ਵਜੇ ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 29 ਸਤੰਬਰ ਦਿਨ ਰਾਤ ਅਤੇ 30 ਨੂੰ ਸਵੇਰੇ 6.18 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਸ਼ਾਮ 4.32 ਤੋਂ ਲੈ ਕੇ ਅਗਲੇ ਦਿਨ (30 ਸਤੰਬਰ) ਸਵੇਰੇ 5.19 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭਦਰਕਾਲੀ ਅਵਤਾਰ, ਸਰਸਵਤੀ ਅਾਵਾਹਨ, ਵਰਲਡ ਹਾਰਟ ਕੇਅਰ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)