ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Jul 16, 2025 - 07:32 AM (IST)

ਮੇਖ : ਧਿਆਨ ਰੱਖੋ ਕਿ ਅਚਾਨਕ ਕਿਸੇ ਝਮੇਲੇ ਦੇ ਜਾਗਣ ਕਰ ਕੇ ਆਪ ਦੀ ਸਾਰੀ ਪਲਾਨਿੰਗ-ਪ੍ਰੋਗਰਾਮਿੰਗ ਉਖੜ-ਵਿਗੜ ਨਾ ਜਾਵੇ।
ਬ੍ਰਿਖ : ਟੀਚਿੰਗ, ਕੋਚਿੰਗ, ਮੈਡੀਸਨ, ਪ੍ਰੀਟਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਕਿਸੇ ਅਫਸਰ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰ੍ਰਭਾਵੀ ਅਤੇ ਇਫੈਕਟਿਵ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ : ਵਪਾਰ ਅਤੇ ਕੰਮਕਾਜੀ ਕੰਮ ਅਟੈਂਡ ਕਰਨ ਲਈ ਸਮਾਂ ਚੰਗਾ ਪਰ ਪਰਿਵਾਰਕ ਮੋਰਚੇ ’ਤੇ ਕੁਝ ਤਣਾਤਣੀ ਰਹਿਣ ਦਾ ਡਰ।
ਤੁਲਾ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹੱਥ-ਪੈਰ ਮਾਰਦੇ ਨਜ਼ਰ ਆਉਣਗੇ ਪਰ ਉਨ੍ਹਾਂ ਦੀ ਕੋਈ ਖਾਸ ਪੇਸ਼ ਨਾ ਚਲ ਸਕੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਮਨੋਬਲ ਨੂੰ ਮਜ਼ਬੂਤ ਰੱਖੇਗਾ ਅਤੇ ਇਰਾਦਿਆਂ ’ਚ ਵੀ ਮਜ਼ਬੂਤੀ ਦੇਵੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਧਨ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਮਿੱਤਰ-ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਕਰਨਗੇ, ਸ਼ਤਰੂ ਵੀ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ।
ਕੁੰਭ : ਵਪਾਰ ਅਤੇ ਕਾਰੋਬਾਰ ’ਚ ਲਾਭ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
16 ਜੁਲਾਈ 2025, ਬੁੱਧਵਾਰ
ਸਾਉਣ ਵਦੀ ਤਿੱਥੀ ਛੱਠ (ਰਾਤ 9.02 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 1 , ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 25 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 20, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 5.47 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸ਼ੌਭਨ (ਪੁਰਵ ਦੁਪਹਿਰ 11.57 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.02 ’ਤੇ), 7 ਜੁਲਾਈ ਸਵੇਰੇ 4.51 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਬ੍ਰਿਕਮੀ ਸਾਉਣ ਸੰਕ੍ਰਾਂਤੀ, ਸੂਰਜ ਸ਼ਾਮ 5.30 (ਜਲੰਧਰ ਟਾਈਮ) ’ਤੇ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸੂਰਜ ਨਿਰਯਨ ਦਕਸ਼ਣਾਯਨ ਸ਼ੁਰੂ, ਮੇਲਾ ਨਾਗਨੀ (ਨੂਰਪੁਰ ਕਾਂਗੜਾ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)