ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Sunday, Jun 14, 2026 - 07:02 AM (IST)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਧਨ ਲਾਭ ਲਈ ਬਿਹਤਰ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕਿਸੇ ਉਲਝੀ ਅਟਕੀ ਕਾਰੋਬਾਰੀ ਸਮੱਸਿਆ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ।
ਬ੍ਰਿਖ : ਕਾਰੋਬਾਰੀ ਦਸ਼ਾ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ, ਸੈਰ ਸਫਰ ਲਈ ਮਨ ਰਾਜ਼ੀ ਰਹੇਗਾ।
ਮਿਥੁਨ : ਸਮਾਂ ਕਿਉਂਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ।
ਕਰਕ :ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਸਿੰਘ : ਕਿਸੇ ਵੱਡੇ ਆਦਮੀ ਦੇ ਸੁਪਰੋਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਕਦਮ ਨੂੰ  ਹਰ ਮੋਰਚੇ ’ਤੇ ਬੜ੍ਹਤ ਵੱਲ ਰੱਖੇਗਾ, ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਤੁਲਾ : ਪੇਟ ਦੇ ਮਾਮਲੇ ’ਚ ਅਹਿਤਿਆਤ ਵਰਤੋਂ, ਖਾਣਾ-ਪੀਣਾ ਵੀ ਸੀਮਾ ’ਚ ਰਹਿ ਕ ਕਰਨਾ ਸਹੀ ਰਹੇਗਾ, ਡਿੱਗਣ ਫਿਸਲਣ ਦਾ ਵੀ ਡਰ ਸਫਰ ਨਾ ਕਰੋ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਫੈਮਿਲੀ ਫਰੰਟ ’ਤੇ ਮਿਠਾਸ ਤਾਲਮੇਲ, ਸਹਿਯੋਗ ਰਹੇਗਾ।
ਧਨ :  ਮਨ ਡਰਿਆ-ਡਰਿਆ ਅਤੇ ਕਿਸੇ ਅਣਜਾਣੇ  ਡਰ ’ਚ ਗ੍ਰਸਤ ਰਹੇਗਾ, ਮਨੋਬਲ ਵੀ ਡਾਵਾਂਡੋਲ ਜਿਹਾ ਰਹੇਗਾ।
ਮਕਰ : ਜਨਰਲ ਸਿਤਾਰਾ ਬਿਹਤਰ ,ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਵੈਸੇ ਵੀ ਆਪ ਹਰ ਫਰੰਟ ’ਤੇ ਵਿਜਈ ਪ੍ਰਭਾਵੀ ਰਹੋਗੇ।
ਕੁੰਭ : ਸਫਲਤਾ ਸਾਥ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ  ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ-ਇਫੈਕਟਿਵ ਰੱਖੇਗਾ।

14 ਜੂਨ 2026, ਐਤਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਚੌਦਸ (ਦੁਪਹਿਰ 12.20 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਬ੍ਰਿਖ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਮੇਖ  ’ਚ
 ਬੁੱਧ        ਮਿਥੁਨ ’ਚ 
 ਗੁਰੂ       ਕਰਕ ’ਚ 
 ਸ਼ੁੱਕਰ     ਕਰਕ  ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ       ਸਿੰਘ ’ਚ

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 24 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 27, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 10.14 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਧ੍ਰਿਤੀ (ਦੁਪਹਿਰ 1.15 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ),ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News