ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, May 19, 2025 - 07:26 AM (IST)

ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ,ਅਫਸਰ ਮਿਹਰਬਾਨ ਰਹਿਣਗੇ, ਅਤੇ ਆਪ ਦੀ ਗੱਲ ਧਿਆਨ ਨਾਲ ਸੁਨਣਗੇ।
ਬ੍ਰਿਖ : ਆਪ ਜਨਰਲ ਤੌਰ ’ਤੇ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਤਾਰਾ ਸਿਹਤ ਖਾਸ ਕਰਕੇ ਪੇਟ ਲਈ ਕਮਜ਼ੋਰ, ਲੈਣ-ਦੇੇਣ ਦੇ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰਨੇ ਚਾਹੀਦੇ ਹਨ, ਨੁਕਸਾਨ ਦਾ ਵੀ ਡਰ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਚੂੰਕਿ ਆਪ ਦਾ ਵੈਰ ਵਿਰੋਧ ਬਣਿਆ ਰਹੇਗਾ, ਇਸ ਲਈ ਆਪ ਨੂੰ ਦੁਆਵਾਂ ਤੋਂ ਸੁਚੇਤ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।
ਤੁਲਾ : ਯਤਨ ਕਰਨ ’ਤੇ ਜ਼ਮੀਨੀ ਕੰਮਾਂ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ, ਕਮਜ਼ੋਰ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਬ੍ਰਿਸ਼ਚਕ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰਖੇਗਾ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਧਨ : ਵਹੀਕਲਜ਼ ਦੀ ਸੇਲ ਪ੍ਰਹੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ, ਕਰਨ ਦਾ ਕਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਕੁੰਭ : ਸਿਤਾਰਾ ਨੁਕਸਾਨ ਵਾਲਾ, ਨਾ ਤੇ ਉਧਾਰੀ ਦੇ ਚੱਕਰ ’ਚ ਫਸੋ, ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਨ ਦਿਉ, ਖਰਚਿਆਂ ਦਾ ਵੀ ਜ਼ੋਰ ਰਹੇਗਾ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਲਾਭ ਮਿਲੇਗਾ।
19 ਮਈ 2025, ਸੋਮਵਾਰ
ਜੇਠ ਵਦੀ ਤਿੱਥੀ ਛੱਠ (ਸਵੇਰੇ 6.12 ਤੱਕ) ਅਤੇ ਮਗਰੋ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 29 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 20, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ, (ਸ਼ਾਮ 7.30 ਤੱਕ) ਅਤੇ ਨਕੱਸ਼ਤਰ ਧਨਿਸ਼ਠਾ, ਯੋਗ : ਸ਼ੁਕਲ (ਸਵੇਰੇ 5.53 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਵੇਗੀ (ਸਵੇਰੇ 6.12 ਤੋਂ ਲੈ ਕੇ ਸ਼ਾਮ 6.02 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋਂ ਨੌ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਾਢੀ ਜਾਤਰ (ਹਿਮਾਚਲ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)