ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Saturday, Apr 25, 2026 - 03:29 AM (IST)
ਮੇਖ : ਕਿਸੇ ਪੈਂਡਿੰਗ ਪਏ ਜਾਇਦਾਦੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਵੀ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।
ਬ੍ਰਿਖ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਕਿਸੇ ਕਾਰੋਬਾਰੀ ਸਮੱਸਿਆ ਨੂੰ ਟੈਕਲ ਕਰਨ ਲਈ ਸਮਾਂ ਚੰਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ।
ਸਿੰਘ : ਸਿਤਾਰਾ ਖਰਚਿਆਂ ਵਾਲਾ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫ਼ਰ ਵੀ ਪ੍ਰੇਸ਼ਾਨੀ ਵਾਲਾ।
ਕੰਨਿਆ : ਡ੍ਰਿੰਕਸ, ਕੈਮੀਕਲਜ਼, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਕਿਸੇ ਅਫ਼ਸਰ ਦੇ ਸੁਪੋਰਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰੇ ਕਰਕੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਫ਼ਲਤਾ ਮਿਲ ਸਕਦੀ ਹੈ।
ਧਨ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਆਪ ਦਾ ਪੇਟ ਵਿਗੜਿਆ-ਵਿਗੜਿਆ ਜਿਹਾ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਮਿਠਾਸ ਰਹੇਗੀ।
ਕੁੰਭ : ਵਿਰੋਧੀਆਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮੀਨ : ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਸਹਿਯੋਗੀ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਅਰਥ ਦਸ਼ਾ ਵੀ ਸੁਖਦ ਰਹੇਗੀ।
25 ਅਪ੍ਰੈਲ 2026, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਨੌਮੀ (ਸ਼ਾਮ 6.29 ਤਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 7, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ : ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 8.05 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਗੰਡ (ਰਾਤ 11.43 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 8.05 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 8.05 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਜਾਨਕੀ (ਸੀਤਾ) ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
