ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Mar 28, 2026 - 05:30 AM (IST)

ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਅਤੇ ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮੂਡ ’ਚ ਖੁਸ਼ਦਿਲੀ ਰਹੇਗੀ, ਜਨਰਲ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਪ੍ਰਭਾਵੀ ਰੱਖੇਗਾ।
ਸਿੰਘ : ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਅਤ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਥਿੰਦੀਆਂ ਵਸਤਾਂ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗੀ।
ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਅਫ਼ਸਰਾਂ ਦੇ ਨਰਮ ਰੁਖ ਕਰਕੇ ਆਪ ਦੀ ਪੈਠ ਛਾਪ ਵਧੇਗੀ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰੇ ਕਰਕੇ ਆਪ ਦੇ ਰਸਤੇ ’ਚ ਆ ਰਹੀ ਕੋਈ ਰੁਕਾਵਟ-ਮੁਸ਼ਕਿਲ ਹਟੇਗੀ, ਸ਼ੁਭ ਕੰਮਾਂ ’ਚ ਧਿਆਨ।
ਧਨ : ਪੇਟ ਬਾਰੇ ਸਾਵਧਾਨੀ ਰੱਖਣੀ ਜ਼ਰੂਰੀ, ਕਿਸੇ ਗਲਤ ਚੱਕਰ ’ਚ ਵੀ ਫ਼ਸਣ ਤੋਂ ਬਚਣਾ ਵੀ ਸਹੀ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ।
ਕੁੰਭ : ਡਰੇ-ਡਰੇ ਮਨ ਕਰ ਕੇ ਆਪ ਦਾ ਮਨ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ, ਸਫਰ ਵੀ ਟਾਲ ਦਿਓ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਆਪ ਦੀ ਮਦਦ ਕਰ ਸਕਦੀ ਹੈ।

28 ਮਾਰਚ 2026, ਸ਼ਨੀਵਾਰ 
ਚੇਤ ਸੁਦੀ ਤਿੱਥੀ ਦਸਮੀ (ਸਵੇਰੇ 8.46 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੀਨ ’ਚ 
ਚੰਦਰਮਾ      ਕਰਕ ’ਚ 
ਮੰਗਲ        ਕੁੰਭ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 7 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 8, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ : ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਬਾਅਦ ਦੁਪਹਿਰ 2.51 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸੁਕਰਮਾ (ਰਾਤ 8.06 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (ਰਾਤ 8.17 ’ਤੇ), ਬਾਅਦ ਦੁਪਹਿਰ 2.51 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News