ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Saturday, Oct 18, 2025 - 03:52 AM (IST)

ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋ ਸਕਦਾ ਹੈ।
ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ।
ਮਿਥੁਨ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਮਦਦ ਲਈ ਹਰ ਸਮੇਂ ਤਿਆਰ ਰਹਿਣਗੇ ਪਰ ਹਲਕੀ ਸੋਚ ਵਾਲੇ ਲੋਕ ਪ੍ਰੇਸ਼ਾਨੀ ਦੇ ਸਕਦੇ ਹਨ।
ਕਰਕ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਸਿਤਾਰਾ ਕਿਉਂਕਿ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਖਰਚ ਵੀ ਵਧਣਗੇ।
ਤੁਲਾ : ਸਿਤਾਰਾ ਵਪਾਰਕ ਕੰਮਾਂ ਲਈ ਚੰਗਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਦੂਜੇ ਲੋਕ ਆਪ ਦਾ ਲਿਹਾਜ਼ ਕਰਨਗੇ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ, ਖਾਸ ਸੁਚੇਤ ਰਹਿਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਸ਼ਤਰੂਆ ਤੋਂ ਫ਼ਾਸਲਾ ਬਣਾ ਕੇ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
18 ਅਕਤੂਬਰ 2025, ਸ਼ਨੀਵਾਰ
ਕੱਤਕ ਵਦੀ ਤਿੱਥੀ ਦੁਆਦਸ਼ੀ (ਦੁਪਹਿਰ 12.20 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ : ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਬਾਅਦ ਦੁਪਹਿਰ 3.42 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਬ੍ਰਹਮ (18-19 ਮੱਧ ਰਾਤ 1.48 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 10.12 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼ਨੀ ਪ੍ਰਦੋਸ਼ ਵਰਤ, ਪਰਬਤ ਮੇਲਾ (ਮੰਡੀ), 18-19 ਅਕਤੂਬਰ ਧਨ ਤਰੋਦਸ਼ੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)