ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, Mar 30, 2026 - 04:07 AM (IST)

ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਆਂ ’ਚ ਸਫਲਤਾ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦਾ ਕੋਈ ਯਤਨ ਚੰਗਾ ਨਤੀਜਾ ਦੇਵੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ :ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਸਿੰਘ :ਵਪਾਰਕ ਕੰਮਾਂ ਲਈ ਸਿਤਾਰਾ ਚੰਗਾ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਹੀ ਕਰੋ।
ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ,ਪੇਚੀਦਗੀਆਂ ਵਾਲਾ ਹੈ, ਇਸ ਲਈ ਆਪ ਦਾ ਕੋਈ ਵੀ ਯਤਨ ਸਿਰੇ ਨਾ ਚੜ੍ਹ ਸਕੇਗਾ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਧਾਰਮਿਕ ਕੰਮਾਂ ’ਚ ਧਿਆਨ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮੀਨ : ਸ਼ਤਰੂ ਆਪ ਦੇ ਖਿਲਾਫ ਆਪਣੀ ਸਰਗਰਮੀ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣਾ ਸਹੀ ਰਹੇਗਾ।

30 ਮਾਰਚ 2026, ਸੋਮਵਾਰ
ਚੇਤ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 7.10 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੀਨ ’ਚ 
ਚੰਦਰਮਾ      ਸਿੰਘ ’ਚ 
ਮੰਗਲ        ਕੁੰਭ ’ਚ
 ਬੁੱਧ           ਕੁੰਭ ’ਚ 
 ਗੁਰੂ          ਮਿਥੁਨ ’ਚ 
 ਸ਼ੁੱਕਰ        ਮੇਖ  ’ਚ 
 ਸ਼ਨੀ         ਮੀਨ ’ਚ
 ਰਾਹੂ         ਕੁੰਭ ’ਚ                                                     
 ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 8, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ : ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਬਾਅਦ  ਦੁਪਹਿਰ 2.48 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੂਲ (ਸ਼ਾਮ 4.51 ਤੱਕ) ਅਤੇ ਮਗਰੋਂ ਯੋਗ ਗੰਡ ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਬਾਅਦ ਦੁਪਹਿਰ 2.48 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਅਨੰਗ ਤਰੋਦਸ਼ੀ, ਸ਼੍ਰੀ ਵਿਸ਼ਵ ਦਮਨ ਉਤਸਵ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News