ਮੇਖ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Dec 16, 2025 - 05:10 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਬ੍ਰਿਖ : ਸ਼ਤਰੂ ਆਪ ਦੀਆਂ ਮੁਸ਼ਕਲਾਂ-ਪ੍ਰੇਸ਼ਾਨੀਆਂ ’ਚ ਉਲਝਾਈ ਰੱਖਣਗੇ, ਇਸ ਲਈ ਉਨ੍ਹਾਂ ਨਾਲ ਨਜਿੱਠਣ ਲਈ ਆਪ ਨੂੰ ਓਵਰ ਐਕਟਿਵ ਰਹਿਣਾ ਹੋਵੇਗਾ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਮਨੋਬਲ ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਆਪਣੀ ਕਿਸੇ ਸਕੀਮ ਨੂੰ ਸਿਰੇ ਚੜ੍ਹਾਉਣ ’ਚ ਸਫਲ ਹੋਵੋਗੇ।
ਕਰਕ : ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਆਪ ਦੀ ਮਿਹਨਤ ਅਤੇ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
ਤੁਲਾ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕੰਮਕਾਜੀ ਟੂਰਿੰਗ, ਪਲਾਨਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਵੀ ਅਹਿਤਿਆਤ ਵਰਤਣੀ ਸਹੀ ਰਹੇਗੀ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
ਧਨ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕਿਸੇ ਸਮੱਸਿਆ ਨੂੰ ਸ਼ਾਂਤ ਕਰਨ ’ਚ ਸਿਤਾਰਾ ਪਾਜ਼ੇਟਿਵ ਰੋਲ ਨਿਭਾਉਣ ਵਾਲਾ ਹੋ ਸਕਦਾ ਹੈ।
ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਵਰਤਣੀ ਸਹੀ ਰਹੇਗੀ, ਉਧਾਰੀ ’ਚ ਵੀ ਨਾ ਫਸਣਾ ਬਿਹਤਰ ਰਹੇਗਾ।
16 ਦਸੰਬਰ 2025, ਮੰਗਲਵਾਰ
ਪੋਹ ਵਦੀ ਤਿੱਥੀ ਦੁਆਦਸ਼ੀ (ਰਾਤ 11.58 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਧਨੁ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 25 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ, (ਦੁਪਹਿਰ 2.10 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਅਤਿਗੰਡ (ਦੁਪਹਿਰ 3.23 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਬੋਧਨਾਚਾਰਿਆ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
