ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Jun 14, 2025 - 07:33 AM (IST)

ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਰਕਾਰੀ,ਗੈਰ- ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਅਫ਼ਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜ੍ਹਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ ਯਸ਼ ਦੀ ਪ੍ਰਾਪਤੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਸੁਖਦ, ਸ਼ੁਭ ਕੰਮਾਂ ’ਚ ਧਿਆਨ ਪਰ ਸਿਹਤ ਬਾਰੇ ਅਹਿਤਿਆਤ ਵਰਤਣੀ ਜ਼ਰੂਰੀ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਬਣਿਆ ਰਹੇਗਾ।
ਸਿੰਘ :  ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਕੋਸ਼ਿਸ਼ਾਂ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਦੇ ਪ੍ਰਤੀ ਲਾਪਰਵਾਹ ਰਹਿਣਾ  ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।
ਕੰਨਿਆ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਸਕੀਮਾਂ-ਪ੍ਰੋਗਰਾਮ ਸਿਰੇ ਚੜ੍ਹਣਗੇ।
ਤੁਲਾ : ਅਦਾਲਤੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ, ਜੇ ਆਪ ਉਸ ਨਾਲ ਮੇਲਜੋਲ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਨਾਲ ਸੁਣੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪਜ਼ਰ ਤੋਂ ਆਪਣਾ ਬਚਾਅ ਰੱਖੋ।
ਕੁੰਭ : ਸਿਤਾਰਾ ਕਿਉਂਕਿ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਨਵੇਂ ਪ੍ਰੋਗਰਾਮਾਂ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫ਼ਲਤਾ ਮਿਲੇਗੀ।

14 ਜੂਨ 2025, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਤੀਜ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ    ਧਨ (ਸਵੇਰੇ 5.38 ਤਕ) ’ਚ 
ਮੰਗਲ      ਸਿੰਘ ’ਚ
 ਬੁੱਧ        ਮਿਥੁਨ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੇਖ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 32, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 17, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (14-15 ਮੱਧ ਰਾਤ 12.22 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਬ੍ਰਹਮ (ਦੁਪਹਿਰ 1.13 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 5.38 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.47 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼, ਚੌਥ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News