ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Feb 01, 2026 - 05:35 AM (IST)

ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਮਿੱਤਰਾਂ, ਸੱਜਣ ਸਾਥੀਆਂ ਨਾਲ ਮੇਲ ਮਿਲਾਪ ਫਰੂਟਫੁਲ, ਉਹ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕਾਫੀ ਹੈਲਪਫੁਲ ਹੋ ਸਕਦੇ ਹਨ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਪਰ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ।
ਕਰਕ : ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇਣ ਵਾਲਾ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਜਾਂ ਰੋਕ ਸਕੋ ਤਾਂ  ਰੋਕਣਾ ਸਹੀ ਰਹੇਗਾ। ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਪੇਂਟਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ  ਸਫਲਤਾ ਮਿਲੇਗੀ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਹਤ ਦੇ ਮਾਮਲੇ ’ਚ  ਸੁਚੇਤ ਰਹਿਣਾ ਸਹੀ ਰਹੇਗਾ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਅਤੇ ਸਹਿਯੋਗ ਬਣਿਆ ਰਹੇਗਾ।
ਕੁੰਭ : ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਹਰ ਪੱਖੋਂ ਸੁਚੇਤ ਰਹਿਣਾ ਸਹੀ ਰਹੇਗਾ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟਿਵ ਰੁਖ ਰੱਖੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕਾਫੀ ਇੰਸਟੂਮੈਂਟਲ ਹੋ ਸਕਦੀ ਹੈ।

1 ਫਰਵਰੀ 2026, ਐਤਵਾਰ
ਮਾਘ ਸੁਦੀ ਤਿੱਥੀ ਪੁੰਨਿਆ (1-2 ਫਰਵਰੀ ਮੱਧ ਰਾਤ 3.39 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮਕਰ ’ਚ 
ਚੰਦਰਮਾ    ਕਰਕ ’ਚ 
ਮੰਗਲ      ਮਕਰ ’ਚ
 ਬੁੱਧ        ਮਕਰ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮਕਰ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ 

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 12 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 10, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ : ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਰਾਤ 11.58 ਤੱਕ) ਅਤੇ  ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ (ਸਵੇਰੇ 10.19 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 4.46 ਤੱਕ) ਰਾਤ 11.58 ਤੋਂ ਬਾਅਦ  ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ।  ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਾਘ ਪੁੰਨਿਆ, ਮਾਘ ਸਨਾਨ ਸਮਾਪਤ, ਸ੍ਰੀ ਗੁਰੂ ਰਵਿਦਾਸ ਜਯੰਤੀ, ਸ਼੍ਰੀ ਲਲਿਤਾ ਜਯੰਤੀ, ਸ਼੍ਰੀ ਸਤਿ ਨਰਾਇਣ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News