ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Monday, Oct 13, 2025 - 04:07 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਜੇ ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ ਆਪ ਉਸ ਨਾਲ ਮੇਲ-ਮੁਲਾਕਾਤ ਕਰੋਗੇ, ਤਾਂ ਉਹ ਆਪ ਦੀ ਗੱਲ ਹੌਸਲੇ ਨਾਲ ਸੁਣੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ :ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਕਰਕ : ਸਿਤਾਰਾ ਕਿਉਂਕਿ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ  ਲਈ ਕੋਈ ਵੀ ਕੰਮ ਜਾਂ ਯਤਨ ਪੂਰੀ ਤਿਆਰੀ ਦੇ ਬਗੈਰ ਸ਼ੁਰੂ ਨਾ ਕਰੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਕਿਸੇ ਕਾਰੋਬਾਰੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।
ਕੰਨਿਆ  : ਕਿਸੇ ਅਫਸਰ ਦੇ ਲਚੀਲੇ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਹੈਲਪ ਮਿਲੇਗੀ।
ਤੁਲਾ : ਕਿਉਂਕਿ ਜਨਰਲ ਸਿਤਾਰਾ ਸਟਰਾਂਗ ਹੈ, ਇਸ ਲਈ ਆਪ ਨੂੰ ਆਪਣੀ ਜਨਰਲ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦ ਮਿਲ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਪੇਟ ਨੂੰ ਕਮਜ਼ੋਰ ਅਤੇ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਸੀਮਾ ’ਚ  ਖਾਣਾ-ਪੀਣਾ ਕਰਨਾ ਸਹੀ ਰਹੇਗਾ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਮਕਰ : ਡਰੇ-ਡਰੇ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਨਵੇਂ ਯਤਨ ਨੂੰ ਹੱਥ ’ਚ ਲੈਣ ਜਾਂ ਸ਼ੁਰੂ ਕਰਨ ਲਈ ਰਾਜ਼ੀ ਨਾ ਹੋਣਗੇ।
ਕੁੰਭ : ਜਨਰਲ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਵੀ ਪ੍ਰਾਪਤੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

13 ਅਕਤੂਬਰ 2025, ਸੋਮਵਾਰ
ਕੱਤਕ ਵਦੀ ਤਿੱਥੀ ਸਪਤਮੀ (ਦੁਪਹਿਰ 12.25 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਮਿਥੁਨ ’ਚ 
ਮੰਗਲ     ਤੁਲਾ ’ਚ
 ਬੁੱਧ        ਤੁਲਾ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਕੰਨਿਆ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 21 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ : ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਾਰਦਰਾ (ਦੁਪਹਿਰ 12.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਪਰਿਧ  (ਸਵੇਰੇ 8.10 ਤੱਕ) ਅਤੇ ਮਗਰੋਂ ਯੋਗ ਸ਼ਿਵ,  ਚੰਦਰਮਾ : ਮਿਥੁਨ ਰਾਸ਼ੀ ’ਤੇ (13 ਅਕਤੂਬਰ ਦਿਨ ਰਾਤ ਅਤੇ 14 ਨੂੰ ਸਵੇਰੇ 5.59 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਹੋਈ ਅਸ਼ਟਮੀ (ਚੰਦਰ ਉਦੇ ਵਿਆਪਨੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News