ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Apr 09, 2026 - 03:29 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਤੌਰ ’ਤੇ ਦਸ਼ਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ।
ਬ੍ਰਿਖ : ਪੇਟ ’ਚ ਗੜਬੜੀ ਰਹੇਗੀ, ਇਸਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਮਨ ਵੀ ਉਦਾਸ, ਪ੍ਰੇਸ਼ਾਨ, ਡਾਵਾਂਡੋਲ ਜਿਹਾ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।
ਕਰਕ : ਕਿਉਂਕਿ ਆਪ ਦਾ ਮਨ ਟੈਂਸ ਅਤੇ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਸੰਕੋਚ ਕਰੋਗੇ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਅੱਗੇ ਵਧੇਗੀ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕਾਂ ’ਚ ਮਾਣ-ਸਨਮਾਨ  ਦਬਦਬਾ ਬਣਿਆ ਰਹੇਗਾ।
ਤੁਲਾ : ਜਨਰਲ ਸਿਤਾਰਾ ਆਪ ਨੂੰ ਕੰਮਕਾਜੀ ਕੰਮਾਂ ’ਚ ਵਿਅਸਤ ਅਤੇ ਐਕਟਿਵ ਰੱਖੇਗਾ, ਕੰਮਕਾਜੀ ਸਾਥੀ ਵੀ ਸਾਥ ਦੇਣਗੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੁੰਭ : ਟੀਚਿੰਗ, ਕੋਚਿੰਗ, ਫੋਟੋ ਵੀਡੀਓਗ੍ਰਾਫੀ , ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਸਮਾਂ ਸਫਲਤਾ ਅਤੇ ਮਾਣ-ਸਨਮਾਨ ਦੇਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

9 ਅਪ੍ਰੈਲ 2026, ਵੀਰਵਾਰ
ਵਿਸਾਖ ਵਦੀ ਤਿੱਥੀ ਸਪਤਮੀ (ਰਾਤ 9.20 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੀਨ ’ਚ 
ਚੰਦਰਮਾ      ਧਨ ’ਚ 
ਮੰਗਲ        ਮੀਨ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 27 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 20 , ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ : ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 8.49 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਪਰਿਧ (ਸ਼ਾਮ 5.58 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ :  ਧਨ ਰਾਸ਼ੀ ’ਤੇ  (ਪੂਰਾ ਦਿਨ ਰਾਤ), ਸਵੇਰੇ 8.49 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.11 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News