ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, May 08, 2025 - 06:28 AM (IST)

ਮੇਖ : ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾ ਸਕਣ ਦੀ ਉਨ੍ਹਾਂ ਦੀ ਤਾਕਤ ਨੂੰ ਘੱਟ ਸਮਝੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਖ : ਸੰਤਾਨ ਦਾ ਰੁਖ ਡਾਵਾਂਡੋਲ ਰਹੇਗਾ, ਜੇ ਸੰਤਾਨ ਨਾਲ ਜੁੜੀ ਕੋਈ ਸਮੱਸਿਆ ਹੋਵੇ ਤਾਂ ਉਸ ਨੂੰ ਸਮਝਦਾਰੀ ਨਾਲ ਟੈਕਟਫੁਲ ਹੈਂਡਲ ਕਰਨਾ ਸਹੀ ਰਹੇਗਾ।
ਮਿਥੁਨ : ਕੋਰਟ-ਕਚਹਿਰੀ ਨਾਲ ਜੁੜੇ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਸੁਚੇਤ ਰਹਿ ਕੇ ਅਤੇ ਪੂਰਾ ਹੋਮਵਰਕ ਕਰ ਕੇ ਹੀ ਕੋਰਟ ’ਚ ਜਾਣਾ ਸਹੀ ਰਹੇਗਾ।
ਕਰਕ : ਮਿੱਤਰ ਸਹਿਯੋਗ ਦੇਣਗੇ, ਤਾਲਮੇਲ ਰੱਖਣਗੇ ਪਰ ਘਟੀਆ ਨੇਚਰ ਵਾਲੇ ਲੋਕ ਆਪ ਲਈ ਕੋਈ ਨਾ ਕੋਈ ਮੁਸ਼ਕਲ ਪੈਦਾ ਰੱਖਦੇ ਰਹਿਣਗੇ।
ਸਿੰਘ : ਕਾਰੋਬਾਰੀ ਕੰਮਾਂ ਲਈ ਆਪ ਪੂਰੇ ਜ਼ੋਰ ਅਤੇ ਹਿੰਮਤ ਨਾਲ ਯਤਨ ਤਾਂ ਕਰੋਗੇ ਪਰ ਸ਼ਾਇਦ ਨਤੀਜਾ ਉਮੀਦ ਮੁਤਾਬਕ ਨਾ ਮਿਲੇਗਾ।
ਕੰਨਿਆ : ਕੰਮਕਾਜੀ ਕੋਸ਼ਿਸ਼ਾਂ ਕਰਨ ਲਈ ਸਮਾਂ ਚੰਗਾ, ਕੰਮਕਾਜੀ ਦਸ਼ਾ ਵੀ ਬਿਹਤਰ ਰਹੇਗੀ ਪਰ ਡਿੱਗਣ-ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਤੁਲਾ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਆਪਣੇ ਆਪ ਨੂੰ ਝਮੇਲਿਆਂ, ਮੁਸ਼ਕਲਾਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ, ਬੁਟੀਕ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਕਿਸੇ ਸਰਕਾਰੀ ਕੰਮ ਲਈ ਅਨਮੰਨੇ ਮਨ ਨਾਲ ਕੀਤੀ ਗਈ ਕੋਈ ਵੀ ਕੋਸ਼ਿਸ਼ ਸਿਰੇ ਨਾ ਚੜ੍ਹੇਗੀ, ਵੈਸੇ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਮਕਰ : ਕੰਮਕਾਜੀ ਕੰਮਾਂ ਅਤੇ ਪਲਾਨਿੰਗ ’ਚੋਂ ਕਿਸੇ ਰੁਕਾਵਟ ਮੁਸ਼ਕਲ ਦੇ ਉਭਰਨ ਦਾ ਡਰ ਰਹੇਗਾ, ਕੋਈ ਵੀ ਕੋਸ਼ਿਸ਼ ਡਾਵਾਂਡੋਲ ਮਨ ਨਾਲ ਨਾ ਕਰੋ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਮਨ ਵੀ ਪ੍ਰੇਸ਼ਾਨ ਅਤੇ ਅਪਸੈੱਟ ਜਿਹਾ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਤਣੀ, ਟੈਨਸ਼ਨ-ਪ੍ਰੈਸ਼ਰ ਜ਼ਰੂਰ ਰਹਿ ਸਕਦਾ ਹੈ।
8 ਮਈ 2025, ਵੀਰਵਾਰ
ਵਿਸਾਖ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 12.30 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 9, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ : ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਰਾਤ 9.07 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਹਰਸ਼ਣ (8-9 ਮੱਧ ਰਾਤ 1.57 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ, (ਦੁਪਹਿਰ 12.30 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮੋਹਿਨੀ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)