ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Saturday, Jan 24, 2026 - 03:22 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਭੱਜਦੌੜ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਮਿਥੁਨ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਠੀਕ-ਠਾਕ ਰਹਿਣਗੇ।
ਕਰਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਸਿੰਘ : ਪੂਰਾ ਪਰਹੇਜ਼ ਅਤੇ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ  ਰੱਖਣਾ ਜ਼ਰੂਰੀ ਹੋਵੇਗਾ।
ਤੁਲਾ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਬ੍ਰਿਸ਼ਚਕ : ਇਰਾਦਿਆਂ ’ਚ ਮਜ਼ਬੂਤੀ, ਕਾਰੋਬਾਰੀ ਦਸ਼ਾ ਸੰਤੋਖਜਨਕ, ਸੰਤਾਨ ਦੇ ਸੁਪੋਰਟਿਵ ਰੁਖ਼ ’ਤੇ ਭਰੋਸਾ ਕਰਨਾ ਠੀਕ ਰਹੇਗਾ।
ਧਨ : ਭਰਪੂਰ ਜ਼ੋਰ ਲਗਾ ਕੇ ਜ਼ਮੀਨੀ ਕੰਮਾਂ ਲਈ ਕੀਤੀ ਗਈ ਆਪ ਦੀ ਕੋਈ ਕੋਸ਼ਿਸ਼ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗੀ।
ਮੀਨ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

24 ਜਨਵਰੀ 2026, ਸ਼ਨੀਵਾਰ
ਮਾਘ ਸੁਦੀ ਤਿੱਥੀ ਛੱਠ (24-25 ਮੱਧ ਰਾਤ 12.40 ਤਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ    ਮਕਰ ’ਚ 
ਚੰਦਰਮਾ    ਮੀਨ ’ਚ 
ਮੰਗਲ    ਮਕਰ ’ਚ
 ਬੁੱਧ    ਮਕਰ ’ਚ 
 ਗੁਰੂ    ਮਿਥੁਨ ’ਚ 
 ਸ਼ੁੱਕਰ    ਮਕਰ ’ਚ 
 ਸ਼ਨੀ    ਮੀਨ ’ਚ
 ਰਾਹੂ    ਕੁੰਭ ’ਚ                                                     
 ਕੇਤੂ    ਸਿੰਘ ’ਚ  

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 4, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ : ਸ਼ਾਮ 5.51  ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਬਾਅਦ ਦੁਪਹਿਰ 2.16 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ਿਵ (ਦੁਪਹਿਰ 2.02 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.16 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News