ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Friday, Jun 19, 2026 - 04:49 AM (IST)
ਮੇਖ : ਸਵੇਰ ਤੱਕ ਜਾਇਦਾਦੀ ਕੰਮਾਂ ਲਈ ਸਮਾਂ ਬਿਹਤਰ ਪਰ ਇਰਾਦਿਆਂ ’ਚ ਮਜ਼ਬੂਤੀ ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਵੇਰ ਤੱਕ ਕੰਮਕਾਜੀ ਭੱਜਦੌੜ-ਵਿਅਸਤਤਾ ਰਹੇਗੀ ਪਰ ਬਾਅਦ ’ਚ ਸਮਾਂ ਅਦਾਲਤੀ ਕੰਮਾਂ ਲਈ ਬਿਹਤਰ ਬਣੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਸਵੇਰ ਤੱਕ ਸਮਾਂ ਅਰਥ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕਰਕ : ਠੇਕੇਦਾਰ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਸਵੇਰ ਤੱਕ ਮਨ ਪ੍ਰੇਸ਼ਾਨ, ਅਪਸੈੱਟ ਰੱਖਣ ਵਾਲਾ ਸਮਾਂ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫ਼ਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਸਵੇਰ ਤੱਕ ਅਰਥ ਮੋਰਚੇ ’ਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਦਮ-ਕਦਮ ’ਤੇ ਰੁਕਾਵਟਾਂ ਨਾਲ ਨਿਪਟਣਾ ਪਵੇਗਾ।
ਤੁਲਾ : ਸਿਤਾਰਾ ਸਵੇਰ ਤੱਕ ਸਫ਼ਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਬ੍ਰਿਸ਼ਚਕ : ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ ਤਾਂ ਹੈ ਪਰ ਹਰ ਕੰਮ ਲਈ ਭਰਪੂਰ ਯਤਨ ਕਰਨਾ ਜ਼ਰੂਰੀ ਹੋਵੇਗਾ।
ਧਨ : ਸਿਤਾਰਾ ਸਵੇਰ ਤੱਕ ਪੇਟ ਲਈ ਕਮਜ਼ੋਰ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ : ਸਵੇਰ ਤੱਕ ਸਮਾਂ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਸਫ਼ਰ ਵੀ ਨਾ ਕਰੋ।
ਕੁੰਭ : ਸਵੇਰ ਤੱਕ ਮਨ ਅਸ਼ਾਂਤ-ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਦੀ ਦਸ਼ਾ ਸੁਧਰੇਗੀ, ਸਫ਼ਲਤਾ ਸਾਥ ਦੇਵੇਗੀ।
ਮੀਨ : ਸਿਤਾਰਾ ਸਵੇਰ ਤੱਕ ਬਿਹਤਰ, ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਪ੍ਰੇਸ਼ਾਨੀਆਂ ਜਾਗਦੀਆਂ ਰਹਿਣਗੀਆਂ, ਸਫ਼ਰ ਵੀ ਨਾ ਕਰੋ।
19 ਜੂਨ 2026, ਸ਼ੁੱਕਰਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਪੰਚਮੀ (ਸ਼ਾਮ ਪੰਜ ਵਜੇ ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 29 (ਜੇਠ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 3, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 10.07 ਤਕ) ਅਤੇ ਮਗਰੋਂ ਯੋਗ ਮੱਘਾ, ਯੋਗ : ਹਰਸ਼ਣ (ਬਾਅਦ ਦੁਪਹਿਰ 2.54 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 10.07 ਤੱਕ)ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਸਵੇਰੇ 10.07 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
