ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Mar 14, 2026 - 04:07 AM (IST)

ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਆਸਾਨੀ ਨਾਲ ਸਿਰੇ ਚੜ੍ਹਣਗੇ, ਸ਼ਤਰੂ ਆਪ ਦੀ ਪਕੜ ਹੇਠ  ਰਹਿਣਗੇ।
ਬ੍ਰਿਖ : ਸਵੇਰ ਤੱਕ ਸਮਾਂ ਸਿਹਤ ਲਈ ਅਹਿਤਿਆਤ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ।
ਮਿਥੁਨ : ਸਵੇਰ ਤਕ ਸਮਾਂ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਸਫ਼ਰ ਟਾਲ ਦੇਣਾ ਚਾਹੀਦਾ ਹੈ।
ਕਰਕ : ਸਵੇਰ ਤਕ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਚੰਗਾ, ਸਫ਼ਰ ਵੀ ਸਫ਼ਲਤਾ ਦੇਣ ਵਾਲਾ।
ਸਿੰਘ : ਸਵੇਰ ਤੱਕ ਸਮਾਂ ਬਿਹਤਰ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਸ਼ਤਰੂ ਉਭਰਦੇ ਸਿਮਟਦੇ ਰਹਿਣਗੇ, ਅਹਿਤਿਆਤ ਵਰਤੋਂ।
ਕੰਨਿਆ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਅਰਥ ਦਸ਼ਾ ਠੀਕ-ਠਾਕ।
ਤੁਲਾ : ਸਵੇਰ ਤੱਕ ਸਮਾਂ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਜ਼ਮੀਨੀ ਕੰਮਾਂ ਲਈ ਚੰਗਾ।
ਬ੍ਰਿਸ਼ਚਕ : ਸਿਤਾਰਾ ਸਵੇਰ ਤਕ ਅਰਥ ਦਸ਼ਾ ਸਹੀ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਸਾਥੀ ਤਾਲਮੇਲ ਰੱਖਣਗੇ।
ਧਨ : ਸਿਤਾਰਾ ਬਿਹਤਰ, ਲੋਹਾ, ਲੋਹਾ-ਮਸ਼ੀਨਰੀ, ਸਰੀਆ, ਸਟੀਲ ਫ਼ਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਿਤਾਰਾ ਸਵੇਰ ਤਕ ਠੀਕ ਨਹੀਂ, ਅਲਰਟ ਰਹੋ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਤਾਰਾ ਸਵੇਰ ਤਕ ਅਰਥ ਦਸ਼ਾ ਬਿਹਤਰ ਰੱਖੇਗਾ ਪਰ ਬਾਅਦ ’ਚ ਹਰ ਕਦਮ ਸੋਚ ਵਿਚਾਰ ਕੇ ਚੁੱਕਣਾ ਚਾਹੀਦਾ ਹੈ।
ਮੀਨ : ਸਿਤਾਰਾ ਸਵੇਰ ਤਕ ਸਫ਼ਲਤਾ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ, ਹਰ ਪੱਖੋਂ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ।

14 ਮਾਰਚ 2026, ਸ਼ਨੀਵਾਰ 
ਚੇਤ ਵਦੀ ਤਿੱਥੀ ਦਸਮੀ (ਸਵੇਰੇ 9.11 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਕੁੰਭ ’ਚ 
ਚੰਦਰਮਾ     ਧਨ ’ਚ 
ਮੰਗਲ       ਕੁੰਭ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੀਨ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 24, ਸੂਰਜ ਉਦੇ ਸਵੇਰੇ 6.43 ਵਜੇ, ਸੂਰਜ ਅਸਤ : ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (14-15 ਮੱਧ ਰਾਤ4.49 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵਰਿਆਨ (ਸਵੇਰੇ 10.43 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 9.33 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 9.11 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਬਿਕ੍ਰਮੀ ਚੇਤ ਸੰਕ੍ਰਾਂਤੀ, ਸੂਰਜ 14-15 ਮੱਧ ਰਾਤ 1.01 (ਜਲੰਧਰ ਟਾਈਮ) ’ਤੇ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮੇਲਾ ਬਾਬਾ ਬਾਲਕ ਨਾਥ (ਹਿਮਾਚਲ ਸ਼ੁਰੂ)।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News