ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Wednesday, May 14, 2025 - 07:23 AM (IST)

ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ, ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਕੋਈ ਵੀ ਯਤਨ ਬੁਝੇ ਮਨ ਨਾਲ ਨਾ ਕਰੋ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਨਾਰਾਜ਼-ਨਾਰਾਜ਼ ਦਿਸਣਗੇ।
ਮਿਥੁਨ : ਡਰੇ-ਡਰੇ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਜਾਂ ਯਤਨ ਨੂੰ ਅੱਗੇ ਨਾ ਵਧਾ ਸਕੋਗੇ, ਨੁਕਸਾਨ ਦਾ ਵੀ ਡਰ।
ਕਰਕ : ਜੇਕਰ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਹੋਵੇ ਤਾਂ ਉਸ ਨੂੰ ਸਮਝਦਾਰੀ ਅਤੇ ਟੈਕਟਫੁਲੀ ਹੈਂਡਲ ਕਰੋ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਸਿੰਘ : ਕੋਈ ਵੀ ਜ਼ਮੀਨੀ ਕੰਮ ਹੱਥ ’ਚ ਨਾ ਲਓ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਕੰਨਿਆ : ਕੰਮਕਾਜੀ ਕੰਮਾਂ ਨੂੰ ਪੂਰੇ ਜ਼ੋਸ਼ ਅਤੇ ਉਤਸ਼ਾਹ ਨਾਲ ਨਿਪਟਾਉਣ ’ਤੇ ਵੀ ਕਿਸੇ ਪਾਜ਼ੇਟਿਵ ਨਤੀਜੇ ਦੇ ਨਿਕਲਣ ਦੀ ਕੋਈ ਆਸ ਹੋਵੇਗੀ।
ਤੁਲਾ : ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਸਿਤਾਰਾ ਆਪ ਨੂੰ ਅਰਥ ਮੋਰਚੇ ’ਤੇ ਪ੍ਰੇਸ਼ਾਨ ਰੱਖੇਗਾ।
ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ ਪਰ ਮਨ ਬੇਕਾਰ ਕੰਮਾਂ ਵੱਲ ਭਟਕੇਗਾ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ।
ਧਨ : ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਪੂਰੀ ਤਰ੍ਹਾਂ ਅੱਖਾਂ ਖੋਲ੍ਹ ਕੇ ਕਰੋ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ , ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਕੋਸ਼ਿਸ਼ਾਂ ਸਿਰੇ ਚੜ੍ਹਨਗੀਆਂ।
ਕੁੰਭ : ਕਿਸੇ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ, ਮੁਸ਼ਕਲਾਂ ਸਮੱਸਿਆਵਾਂ ਉਭਰਦੀਆਂ ਅਤੇ ਸਿਮਟਦੀਆਂ ਰਹਿਣਗੀਆਂ, ਮਨ ਵੀ ਪ੍ਰੇਸ਼ਾਨ ਰਹੇਗਾ।
ਮੀਨ : ਸਮਾਂ ਰੁਕਾਵਟਾਂ ਮੁਸ਼ਕਲਾਂ ਵਾਲਾ, ਮਨ ਵੀ ਅਸ਼ਾਂਤ ਪ੍ਰੇਸ਼ਾਨ ਰਹੇਗਾ, ਕੰਮਕਾਜੀ ਮੁਸ਼ਕਲਾਂ ਵੀ ਜਾਗਦੀਆਂ ਰਹਿਣਗੀਆਂ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

14 ਮਈ 2025, ਬੁੱਧਵਾਰ
ਵਿਸਾਖ ਸੁਦੀ ਤਿੱਥੀ ਚੌਕਸ (ਸਵੇਰੇ 8.01 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੇਖ ’ਚ 
ਚੰਦਰਮਾ    ਬ੍ਰਿਸ਼ਚਕ 'ਚ 
ਮੰਗਲ      ਕਰਕ ’ਚ
 ਬੁੱਧ         ਮੇਖ ’ਚ 
 ਗੁਰੂ        ਬ੍ਰਿਖ ’ਚ 
 ਸ਼ੁੱਕਰ      ਮੀਨ ’ਚ 
 ਸ਼ਨੀ        ਮੀਨ ’ਚ
 ਰਾਹੂ        ਮੀਨ ’ਚ                                                     
 ਕੇਤੂ         ਕੰਨਿਆ ’ਚ  

ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ : ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 6.18 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ ਯੋਗ : ਵਰਿਯਾਨ (ਪੂਰਾ ਦਿਨ ਰਾਤ) ਚੰਦਰਮਾ : ਤੁਲਾ ਰਾਸ਼ੀ ’ਤੇ (13-14 ਮੱਧ ਰਾਤ 2.22 ਤੱਕ) ਅਤੇ ਮਗਰੋਂ  ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਸਵੇਰੇ 9.12 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ੍ਰੀ ਨਾਰਦ ਜੈਯੰਤੀ, ਮੇਲਾ ਢੂੰਗਰੀ ਜਾਤਰ (ਮਨਾਲੀ), ਮੇਲਾ ਬੰਜਾਰ (ਕੁੱਲੂ) ਹਿਮਾਚਲ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News