ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਠੀਕ-ਠਾਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Saturday, Mar 21, 2026 - 06:25 AM (IST)
ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੂਚੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਮਾਂ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਕੰਮ -ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਸੰਤੋਖਜਨਕ, ਧਾਰਮਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਸਫ਼ਰ ਵੀ ਟਾਲ ਦੇਣਾ ਚਾਹੀਦਾ ਹੈ।
ਤੁਲਾ : ਕਾਰੋਬਾਰੀ ਮੋਰਚੇ ’ਤੇ ਸਫ਼ਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਦੁਸ਼ਮਣਾਂ ਦੀ ਉਛਲ ਕੂਦ ਦੀ ਅਣਦੇਖੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋ ਸਕਦੀ ਹੈ।
ਮਕਰ : ਯਤਨ ਕਰਨ ’ਤੇ ਕਿਸੇ ਅਦਾਲਤੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਅਰਥ ਦਸ਼ਾ ਠੀਕ-ਠਾਕ, ਤੇਜ ਪ੍ਰਭਾਵ ਬਣਿਆ ਰਹੇਗਾ।
ਕੁੰਭ : ਮਿੱਤਰ ਅਤੇ ਕੰਮਕਾਜੀ ਸਾਥੀ ਸਾਥ ਦੇਣਗੇ, ਸਹਿਯੋਗ ਕਰਨਗੇ, ਭੱਜਦੌੜ ਕਰਨ ’ਤੇ ਆਪ ਹਰ ਮੁਸ਼ਕਿਲ ’ਤੇ ਕਾਬੂ ਕਰ ਲਓਗੇ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਕੰਮਾਂ ’ਚ ਸਫ਼ਲਤਾ ਮਿਲੇਗੀ।
ਅੱਜ ਦਾ ਰਾਸ਼ੀਫਲ
21 ਮਾਰਚ 2026, ਸ਼ਨੀਵਾਰ
ਚੇਤ ਸੁਦੀ ਤਿੱਥੀ ਤੀਜ (ਰਾਤ 11.57 ਤਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ 'ਚ
ਬੁੱਧ ਮੇਖ 'ਚ
ਸ਼ਨੀ ਕੁੰਭ 'ਚ
ਚੰਦਰਮਾ ਮੀਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮੀਨ 'ਚ
ਸ਼ੁੱਕਰ ਕੁੰਭ 'ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083,ਚੇਤ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947 ਮਿਤੀ : 30 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 1, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ: ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਵਤੀ (20-21 ਮੱਧ ਰਾਤ 2.28 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਬ੍ਰਹਮ (ਰਾਤ 10.15 ਤਕ) ਅਤੇ ’ਤੇ ਮਗਰੋਂ ਯੋਗ ਏਂਦਰ, ਚੰਦਰਮਾ : ਮੀਨ ਰਾਸ਼ੀ 'ਤੇ (20 21 ਮੱਧ ਰਾਤ 2.28 ਤਕ) ਅਤੇ ਮਗਰੋਂ ਮੇਖ ਰਾਸ਼ੀ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (20-21 ਮੱਧ ਰਾਤ 2.28 ਤਕ), 20-21 ਮੱਧ ਰਾਤ 2.28 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੁਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਮਤਸਯ ਜੈਯੰਤੀ, ਗਣਗੌਰੀ ਤੀਜ, ਮੇਲਾ ਗਣਗੌਰ (ਰਾਜਸਥਾਨ), ਸ਼ਵਾਲ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
