ਮੀਨ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Sunday, May 03, 2026 - 03:48 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਰੱਖਣ ਦੀ ਲੋੜ ਪਰ ਜਨਰਲ ਹਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਘਰੇਲੂ ਮੋਰਚੇ ’ਤੇ ਵੀ ਕਲੇਸ਼ ਰਹੇਗਾ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਕਰਕ : ਧਿਆਨ ਰੱਖੋ ਕਿ ਸੋਚੋ ਵਿਚਾਰੇ ਬਗੈਰ ਤਬੀਅਤ ’ਤੇ ਹਾਵੀ ਨੈਗੇਟਿਵਿਟੀ ਆਪ ਤੋਂ ਕੁਝ ਗਲਤ ਨਾ ਕਰਾ ਦੇਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਕੋਰਟ ਕਚਹਿਰੀ ’ਚ ਜਾਣ ਦਾ ਪ੍ਰੋਗਰਾਮ ਟਾਲ ਦਿਓ, ਕਿਉਂਕਿ ਉਥੇ ਆਪ ਦੀ ਕੋਈ ਖਾਸ ਸੁਣਵਾਈ ਨਹੀਂ ਹੋਵੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਕੰਮਕਾਜੀ ਦਸ਼ਾ ਸੰਤੋਖਜਨਕ, ਵੈਸੇ ਹਲਕੀ ਸੋਚ ਅਤੇ ਨੇਚਰ ਵਾਲਿਆਂ ਨਾਲ ਨੇੜਤਾ ਨਹੀਂ ਰੱਖਣੀ ਸਹੀ ਰਹੇਗੀ, ਡਿੱਗਣ-ਫਿਸਲਣ ਦਾ ਵੀ ਡਰ।
ਤੁਲਾ : ਲੈਣ-ਦੇਣ ਦੇ ਕੰਮ ਧਿਆਨ ਨਾਲ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਧਨ ਹਾਨੀ ਦਾ ਡਰ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਧਨ : ਆਪਣੇ-ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਮਿੱਟੀ, ਰੇਤਾ, ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਰੁਖ ’ਚ ਸਖਤੀ ਨਾਰਾਜ਼ਗੀ ਰਹੇਗੀ।
ਮੀਨ : ਅਰਥ ਦਸ਼ਾ ਠੀਕ-ਠਾਕ ਪਰ ਸਮਾਂ ਬਾਧਾਵਾਂ ਮੁਸ਼ਕਿਲਾਂ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
3 ਮਈ 2026, ਐਤਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਦੂਜ (3-4 ਮੱਧ ਰਾਤ 3.02 ਤਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 15, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ : ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 7.10 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵਰਿਯਾਨ (ਰਾਤ 10.28 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਨਾਰਦ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
