ਕੰਨਿਆ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਬਿਹਤਰ, ਜਾਣੋ ਆਪਣੀ ਰਾਸ਼ੀ ਦਾ ਹਾਲ

Tuesday, May 26, 2026 - 05:37 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਬਿਹਤਰ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਡਿਸਟਰਬ-ਅਸ਼ਾਂਤ, ਪ੍ਰੇਸ਼ਾਨ ਮਨ ਕਰ ਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਖ : ਸੰਤਾਨ ਦਾ ਸੁਪਰੋਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਨੂੰ ਆਪ ਬਿਹਤਰ ਤਰੀਕੇ ਨਾਲ ਨਿਪਟਾਅ ਸਕੋਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਜਨਰਲ ਹਾਲਾਤ ਠੀਕ ਠਾਕ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ-ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਧਨ : ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕੇਗਾ।
ਮਕਰ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਦੇ ਕਦਮ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ,ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

26 ਮਈ 2026, ਮੰਗਲਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਇਕਾਦਸ਼ੀ  (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਬ੍ਰਿਖ  ’ਚ 
ਚੰਦਰਮਾ     ਕੰਨਿਆ ’ਚ 
ਮੰਗਲ       ਮੇਖ ’ਚ
ਬੁੱਧ          ਬ੍ਰਿਖ ’ਚ 
ਗੁਰੂ         ਮਿਥੁਨ ’ਚ 
ਸ਼ੁੱਕਰ       ਮਿਥੁਨ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ
  
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 8, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਪੂਰਾ ਦਿਨ ਰਾਤ), ਯੋਗ : ਸਿੱਧੀ (26-27 ਮੱਧ ਰਾਤ 3.11 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 5.47 ’ਤੇ),  ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News