ਮੇਖ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Jun 08, 2025 - 07:27 AM (IST)

ਮੇਖ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਮਨ ਅਸ਼ਾਂਤ ਟੈਨਸ਼ਨ ’ਚ ਰਹੇਗਾ।
ਬ੍ਰਿਖ : ਮਨੋਬਲ ’ਚ ਟੁੱਟਣ ਦਾ ਅਹਿਸਾਸ ਬਣਿਆ ਰਹੇਗਾ, ਇਸ ਲਈ ਕਿਸੇ ਵੀ ਨਵੀਂ ਪਹਿਲ ਕਰਨ ਦੀ ਆਪ ਹਿੰਮਤ ਨਹੀਂ ਕਰ ਸਕੋਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਕਾਰੋਬਾਰੀ ਦਸ਼ਾ ਵੀ ਚੰਗੀ, ਸਫਲਤਾ ਸਾਥ ਦੇਵੇਗੀ।
ਕਰਕ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੰਨਿਆ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਬਿਹਤਰ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਅਤੇ ਪ੍ਰੇਸ਼ਾਨੀ ਰਹੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਪ੍ਰਾਬਲਮ ਪੈਦਾ ਕਰਨ ਵਾਲਾ ਹੈ, ਇਸ ਲਈ ਲਿਖਣ-ਪੜ੍ਹਨ ਦੇ ਕੰਮ ਬੇ-ਧਿਆਨੀ ਨਾਲ ਨਾ ਕਰੋ।
ਧਨੁ :  ਟੀਚਿੰਗ, ਕੋਚਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ।
ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟਰਾਂਗ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੁਚੇਤ ਰਹੋ, ਸਫਰ ਵੀ ਨੁਕਸਾਨ ਵਾਲਾ, ਮਨ ਵੀ ਪ੍ਰੇਸ਼ਾਨ ਰਹੇਗਾ।

8 ਜੂਨ 2025, ਐਤਵਾਰ
ਜੇਠ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 7.13 ਤੱਕ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਸਿੰਘ ’ਚ
 ਬੁੱਧ         ਮਿਥੁਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 11, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਦੁਪਹਿਰ 12.42 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਪਰਿਧ (ਪੁਰਵ ਦੁਪਹਿਰ 12.17 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਵਟ ਸਾਵਿਤ੍ਰੀ ਵਰਤ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News