ਮਕਰ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਦੇਖੋ ਆਪਣੀ ਰਾਸ਼ੀ
Saturday, Nov 01, 2025 - 03:46 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਭੱਜਦੌੜ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਬ੍ਰਿਖ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਵੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਪੇਟ ਦੇ ਮਾਮਲੇ ’ਚ ਚੌਕਸ ਰਹਿਣਾ ਸਹੀ ਰਹੇਗਾ, ਧਿਆਨ ਰੱਖੋ ਕਿ ਕਿਸੇ ਹੇਠ ਆਪ ਦੀ ਕੋਈ ਪੇਮੈਂਟ ਫ਼ਸ ਨਾ ਜਾਵੇ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਕੰਨਿਆ : ਮਨ ਡਾਵਾਂਡੋਲ ਅਤੇ ਦੁਵਿਧਾ ’ਚ ਡੁਬਿਆ ਰਹੇਗਾ, ਜਿਸ ਕਰਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਰਹੇਗਾ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਧਨ : ਮਜ਼ਬੂਤ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮਕਰ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ, ਤਾਂ ਜੋ ਆਪ ਦੀ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ।
1 ਨਵੰਬਰ 2025, ਸ਼ਨੀਵਾਰ
ਕੱਤਕ ਸੁਦੀ ਤਿੱਥੀ ਦਸਮੀ (ਸਵੇਰੇ 9.12 ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ : ਸ਼ਾਮ 5.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 6.21 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਧਰੁਵ (1-2 ਮੱਧ ਰਾਤ 2.09 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 8.22 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਹਰੀ ਪ੍ਰਬੋਧਿਨੀ ਇਕਾਦਸ਼ੀ ਵਰਤ (ਸਮਾਰਤ), ਭੀਸ਼ਮ ਪੰਚਕ ਸ਼ੁਰੂ ਮੇਲਾ ਰੇਣੁਕਾ (ਸਿਰਮੌਰ), ਮੇਲਾ ਰੁਦਰੀ ਨੰਦ ਨਾਰੀ (ਊਨਾ), ਧਨੇਸ਼ਵਰ ਮੇਲਾ (ਸਿਰਮੌਰ) ਸ਼ੁਰੂ, ਪੰਜਾਬ-ਹਰਿਆਣਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
