ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟਰਾਂਗ ਰਹੇਗਾ, ਦੇਖੋ ਆਪਣੀ ਰਾਸ਼ੀ
Tuesday, Mar 18, 2025 - 05:41 AM (IST)

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਟੈਂਸ, ਅਸਥਿਰ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟਣ ਦੀ ਆਸ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।
ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਸਿੰਘ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ ਪਰ ਸੁਭਾਅ ’ਚ ਗੁੱਸਾ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਫਰੂਟਫੁਲ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਵੀ ਹਟੇਗੀ।
ਤੁਲਾ : ਵਪਾਰ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਸਫਲਤਾ ਸਾਥ ਦੇਵੇਗੀ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਪੂਰੀ ਅਹਿਤਿਆਤ ਵਰਤਣਾ ਸਹੀ ਰਹੇਗਾ।
ਧਨੁ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪਬਲੀਸਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੇ ਰਸਤੇ ’ਚ ਆ ਰਹੀ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ।
ਕੁੰਭ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਮੀਨ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ ਪਰ ਅਰਥ ਦਸ਼ਾ ਠੀਕ।
18 ਮਾਰਚ 2025, ਮੰਗਲਵਾਰ
ਚੇਤ ਕ੍ਰਿਸ਼ਨ ਤਿੱਥੀ ਚਤੁਰਥੀ (ਰਾਤ 10.10 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 17, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸ਼ਾਮ 5.52 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵਿਆਘਾਤ (ਸ਼ਾਮ 4.44 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)