ਮੀਨ ਰਾਸ਼ੀ ਵਾਲਿਆਂ ਦੇ ਮਨ ''ਚ ਧਾਰਮਿਕਤਾ ਦਾ ਅਸਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, Jun 09, 2025 - 07:16 AM (IST)

ਮੀਨ ਰਾਸ਼ੀ ਵਾਲਿਆਂ ਦੇ ਮਨ ''ਚ ਧਾਰਮਿਕਤਾ ਦਾ ਅਸਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਠੀਕ ਪਰ ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ, ਘਰੇਲੂ ਫਰੰਟ ’ਤੇ ਵੀ ਪ੍ਰੇਸ਼ਾਨੀ ਰਹੇਗੀ।
ਮਿਥੁਨ : ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਜਨਰਲ ਹਾਲਾਤ ’ਚ ਵੀ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਕਰਕ : ਕਿਉਂਕਿ ਮਨ ਅਤੇ ਸੋਚ ਨੈਗੇਟੀਵਿਟੀ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਸਿੰਘ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲਓ ਅਤੇ ਨਾ ਹੀ ਅਦਾਲਤ ’ਚ ਜਾਓ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਕਮਰ ਕੱਸੇ ਨਜ਼ਰ ਆਉਣਗੇ।
ਤੁਲਾ : ਕਿਉਂਕਿ ਸਿਤਾਰਾ ਅਰਥ ਦਸ਼ਾ ਕਮਜ਼ੋਰ ਰੱਖੇਗਾ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਮਨੋਬਲ ’ਚ ਕਮਜ਼ੋਰੀ ਕਰ ਕੇ ਆਪ ਕਿਸੇ ਮਾਮਲੇ ’ਤੇ ਫੈਸਲਾ ਨਾ ਕਰ ਸਕੋਗੇ।
ਧਨ : ਸਿਤਾਰਾ ਉਲਝਣਾਂ ਝਮੇਲਿਆਂ ਵਾਲਾ, ਇਸ ਲਈ ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਮਿੱਟੀ-ਰੇਤਾ-ਬਜਰੀ, ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਕਿਉਂਕਿ  ਕੋਈ ਬਣਿਆ ਬਣਾਇਆ ਸਰਕਾਰੀ ਪ੍ਰੋਗਰਾਮ ਉਲਝ-ਵਿਗੜ ਸਕਦਾ ਹੈ, ਇਸ ਲਈ ਅਨਮੰਨੇ ਮਨ ਨਾਲ ਕੋਈ ਵੀ ਕੋਸ਼ਿਸ਼ ਨਾ ਕਰੋ।
ਮੀਨ : ਧਾਰਮਿਕ ਪ੍ਰੋਗਰਾਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਲੱਗੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।

9 ਜੂਨ 2025, ਸੋਮਵਾਰ
ਮਾਘ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 9.36 ਤੱਕ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਮਿਥੁਨ ’ਚ
 ਬੁੱਧ         ਮਿਥੁਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 19 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 12, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਦੁਪਹਿਰ 3.31 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ਿਵ (ਪੁਰਵ ਦੁਪਹਿਰ 1.09 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ ਰਾਸ਼ੀ ’ਤੇ ਮਗਰੋਂ ਬ੍ਰਿਸ਼ਚਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News