ਮੇਖ ਰਾਸ਼ੀ ਵਾਲਿਆਂ ਦੀ ਭੱਜਦੌੜ ਨਤੀਜਾ ਦੇਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Tuesday, Jun 03, 2025 - 07:00 AM (IST)

ਮੇਖ ਰਾਸ਼ੀ ਵਾਲਿਆਂ ਦੀ ਭੱਜਦੌੜ ਨਤੀਜਾ ਦੇਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਯਤਨ ਕਰਨ ’ਤੇ ਆਪ ਦੀ ਭੱਜਦੌੜ, ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪਰ ਜ਼ਿਆਦਾ ਧਿਆਨ ਅਤੇ ਜ਼ੋਰ ਲਗਾਉਣ ਦੀ ਜ਼ਰੂਰਤ ਹੋਵੇਗੀ।
ਬ੍ਰਿਖ : ਪ੍ਰਾਪਰਟੀ ਨਾਲ ਜੁੜੇ ਕਿਸੇ ਵੀ ਕੰਮ ਨੂੰ ਹਲਕੇ ਮਨ ਅਤੇ ਯਤਨ ਨਾਲ ਨਾ ਕਰੋ, ਕਿਉਂਕਿ ਸਿਤਾਰਾ ਕੁਝ ਕਮਜ਼ੋਰ ਬਣ ਗਿਆ ਹੈ।
ਮਿਥੁਨ : ਕੰਮਕਾਜੀ ਸਾਥੀ ਸ਼ਾਇਦ ਆਪ ਦੇ ਭਰੋਸੇ ਜਾਂ ਉਮੀਦ ਤੇ ਪੂਰਾ ਨਾ ਉਤਰਨਗੇ, ਇਸ ਲਈ ਆਪ ਨੂੰ ਆਪਣੇ ’ਤੇ ਹੀ ਡਿਪੈਂਡ ਰਹਿਣਾ ਸਹੀ ਰਹੇਗਾ।
ਕਰਕ : ਆਪ ਪੁਰੇ ਜੋਸ਼ ਅਤੇ ਹਿੰਮਤ ਨਾਲ ਕਾਰੋਬਾਰੀ ਕੰਮਾਂ ਨੂੰ ਅਟੈਂਡ ਤਾਂ ਕਰੋਗੇ ਪਰ ਸ਼ਾਇਦ ਨਤੀਜਾ ਉਮੀਦ ਮੁਤਾਬਕ ਨਾ ਮਿਲੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਪਰ ਆਪਣੇ ਗੁੱਸੇ ’ਤੇ ਕਾਬੂ  ਰੱਖੋ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ ਹੈ।
ਤੁਲਾ : ਠੇਕੇਦਾਰੀ ਜਾਂ ਕਾਰੋਬਾਰੀ ਤੌਰ ’ਤੇ ਸਰਕਾਰੀ ਮਹਿਕਮਿਆਂ ਨਾਲ ਜੁੜੇ ਲੋਕਾਂ ਦਾ ਕੰਮਕਾਜੀ ਸਿਤਾਰਾ ਚੰਗਾ, ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ।
ਬ੍ਰਿਸ਼ਚਕ : ਆਪ-ਆਪਣੇ ਕੰਮਾਂ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਕੋਸ਼ਿਸ਼ ਤਾਂ ਕਰੋਗੇ ਪਰ ਨਤੀਜਾ ਉਮੀਦ ਮੁਤਾਬਕ ਨਾ ਮਿਲੇਗਾ।
ਧਨ : ਜਨਰਲ ਸਿਤਾਰਾ ਸਟਰਾਂਗ, ਇਰਾਦਿਆਂ ’ਚ ਮਜ਼ਬੂਤੀ ਰਹੇਗੀ, ਕੰਮਕਾਜੀ ਭੱਜਦੌੜ ਰਹੇਗੀ ਪਰ ਕੋਈ ਵੀ ਕੰਮ ਚੰਗੀ ਤਰ੍ਹਾਂ ਸੋਚੇ ਸਮਝੇ ਬਗੈਰ ਫਾਈਨਲ ਨਾ ਕਰੋ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਨਾ ਸਿਰਫ ਖਾਣ-ਪੀਣ ’ਚ ਹੀ ਸੁਚੇਤ ਰਹੋ, ਬਲਕਿ ਸਫਰ ਦੇ ਦੌਰਾਨ ਵੀ ਪੂਰੀ ਤਰ੍ਹਾਂ ਅਲਰਟ ਰਹੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਤਣਾਅ ਪ੍ਰੇਸ਼ਾਨੀ ਰਹਿ ਸਕਦੀ ਹੈ।
ਮੀਨ : ਅਸ਼ਾਂਤ-ਟੈਂਸ-ਅਸਥਿਰ ਅਤੇ ਡਾਵਾਂਡੋਲ ਮਨ ਕਰ ਕੇ ਆਪ ਕੋਈ ਵੀ ਫੈਸਲਾ ਨਾ ਕਰ ਸਕੋਗੇ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।

3 ਜੂਨ 2025, ਮੰਗਲਵਾਰ
ਜੇਠ ਸੁਦੀ ਤਿੱਥੀ ਅਸ਼ਟਮੀ (ਰਾਤ 9.57 ਵਜੇ ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ   ਸਿੰਘ ’ਚ 
ਮੰਗਲ     ਸਿੰਘ ’ਚ
 ਬੁੱਧ        ਬ੍ਰਿਖ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੇਖ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 6, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ (ਰਾਤ 9.35 ਤੱਕ) ਅਤੇ ਮਗਰੋਂ ਨਕੱਸ਼ਤਰ ਉਤਰਾ ਫਾਲਗੁਨੀ, ਯੋਗ: ਹਰਸ਼ਣ (ਸਵੇਰੇ 8.08 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ) , ਭੱਦਰਾ ਰਹੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਨਿਵਯ ਦਿਸ਼ਾ ਲਈ ਰਾਹੂਕਾਲ : ਸਵੇਰੇ ਦੁਪਹਿਰ 3 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਯੁਮਾਵਤੀ ਜੈਅੰਤੀ, ਮੇਲਾ ਕਸ਼ੀਰ ਭਵਾਨੀ (ਜੰਮੂ ਕਸ਼ਮੀਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News