ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Tuesday, Jun 02, 2026 - 07:07 AM (IST)
ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਖ : ਸਿਹਤ ਬਾਰੇ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਬੇਤੁਕੇ ਖਾਣ-ਪੀਣ ’ਚ ਵੀ ਬਚਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ’ਚ ਵੀ ਨਾ ਫਸੋ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਬਣੇ ਰਹਿਣਗੇ।
ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ ਪਰ ਜਨਰਲ ਹਾਲਤ ਅਨੁਕੂਲ ਚੱਲਣਗੇ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਕੰਨਿਆ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਨਾਲ ਆਪ ਨੂੰ ਆਪਣੀ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ,ਫੋਟੋ-ਵੀਡੀਓਗ੍ਰਾਫੀ, ਮੈਡੀਸਨ, ਟੂਰਿਜ਼ਮ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ ਵਾਲਾ ਹੋਵੇਗਾ, ਇਸ ਲਈ ਕਿਸੇ ਵੀ ਨਵੇਂ ਪ੍ਰੋਗਰਾਮ ਲਈ ਯਤਨ ਨਹੀਂ ਕਰਨਾ ਚਾਹੀਦਾ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।
ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
2 ਜੂਨ 2026, ਮੰਗਲਵਾਰ
ਦਵੀਤੀਯ (ਅਧਿਕ ਜੇਠ ਵਦੀ ਤਿੱਥੀ ਦੂਜ (ਸ਼ਾਮ 7.02 ਤੱਕ) ਅਤੇ ਮਗਰੋਂ ਤੀਥ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 19 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 12 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 15, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਰਾਤ 10.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸਾਧਿਯ (ਸਵੇਰੇ 7.16 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.07 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
