ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ ''ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Saturday, Jan 31, 2026 - 05:55 AM (IST)
ਮੇਖ : ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਜਾਂ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਖ : ਜੇ ਕੋਸ਼ਿਸ਼ ਕਰੋਗੇ ਤਾਂ ਕੰਮਕਾਜੀ ਰੁਕਾਵਟ ਮੁਸ਼ਕਿਲ ਰਸਤੇ ’ਚੋਂ ਹਟੇਗੀ, ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਰਹਿਣ ਦਾ ਡਰ।
ਕਰਕ : ਖਰਚਿਆਂ ਦਾ ਜ਼ੋਰ, ਸਮਾਂ ਅਰਥ ਤੰਗੀ ਰੱਖ ਸਕਦਾ ਹੈ, ਕਾਰੋਬਾਰੀ ਟੂਰ ਕਰਨ ਲਈ ਵੀ ਸਮਾਂ ਕਮਜ਼ੋਰ, ਸਫ਼ਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ।
ਸਿੰਘ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ, ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਬਾਰੇ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।
ਕੰਨਿਆ : ਸਰਕਾਰੀ ਕੰਮਾਂ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਫ਼ੇਵਰੇਵਲ ਨਤੀਜਾ ਮਿਲੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਸਹੀ ਰਹੇਗਾ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫ਼ਸਣ ਦਿਓ, ਸਫ਼ਰ ਵੀ ਟਾਲ ਦਿਓ।
ਧਨ : ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ।
ਮਕਰ : ਵਿਰੋਧੀਆਂ ਦੀਆਂ ਹਰਕਤਾਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਨਾ ਸਿਰਫ਼ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ, ਬਲਕਿ ਆਪ ਨੂੰ ਹਰ ਫ੍ਰੰਟ ’ਤੇ ਐਕਟਿਵ ਵੀ ਰੱਖੇਗਾ।
ਮੀਨ : ਜਨਰਲ ਸਿਤਾਰਾ ਸਫ਼ਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ, ਕੰਮਕਾਜੀ ਦਸ਼ਾ ਵੀ ਠੀਕ-ਠਾਕ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
31 ਜਨਵਰੀ 2026, ਸ਼ਨੀਵਾਰ
ਮਾਘ ਸੁਦੀ ਤਿੱਥੀ ਦੁਆਦਸ਼ੀ (ਪੁਰਵ ਦੁਪਹਿਰ 11.20 ਤਕ) ਅਤੇ ਮਗਰੋਂ ਤਿੱਥੀ ਚਤੁਰਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 11, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ : ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (30-31 ਮੱਧ ਰਾਤ 3.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਵੈਧ੍ਰਿਤੀ (ਸ਼ਾਮ 4.58 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਤੇ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
