ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Monday, Apr 20, 2026 - 05:23 AM (IST)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ  ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮੂਡ ’ਚ ਖੁਸ਼ਦਿਲੀ ਹੋਵੇਗੀ।
ਮਿਥੁਨ : ਜਨਰਲ ਸਿਤਾਰਾ ਮੁਸ਼ਕਿਲਾਂ ਵਾਲਾ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ, ਇਸ ਲਈ ਆਪਣੇ ਆਪ ਨੂੰ ਦੂਜਿਆਂ ਦੇ ਪੰਗਿਆਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ।
ਕਰਕ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਕਿਸੇ ਉਲਝੇ ਕਾਰੋਬਾਰੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ।
ਸਿੰਘ  : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਸਾਫਟ-ਸੁਪਰੋਟਿਵ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਮਨ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਉਂਝ ਅਰਥ ਦਸ਼ਾ ਵੀ ਸਹੀ ਰਹੇਗੀ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ-ਜਿਹੀ ਸੋਚ ਅਪਰੋਚ ਰਹੇਗੀ।
ਧਨ :ਕਿਸੇ ਸਟਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਸਾਵਧਾਨੀ ਰੱਖਣੀ ਸਹੀ ਰਹੇਗੀ।
ਮਕਰ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਸੁਪਰੋਟ ਕਰੇਗੀ, ਧਾਰਮਿਕ ਕੰਮਾਂ ਰੁਚੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਕੁੰਭ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਕਿਸੇ ਵੱਡੇ ਆਦਮੀ ਨਾਲ ਮੇਲ ਮਿਲਾਪ ਫਰੂਟ ਫੁਲ ਅਤੇ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ਵਾਲਾ ਹੋਵੇਗਾ।

ਅੱਜ ਦਾ ਰਾਸ਼ੀਫਲ
20 ਅਪ੍ਰੈਲ 2026, ਸੋਮਵਾਰ
ਵਿਸਾਖ ਸੁਦੀ ਤਿੱਥੀ ਤੀਜ (ਸਵੇਰੇ 7.28 ਤੱਕ) ਅਤੇ ਮਗਰੋਂ ਤਿੱਥੀ ਚੌਥ ਜਿਹੜੀ ਕਸ਼ੈਅ ਹੋ ਗਈ ਹੈ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੇਖ ’ਚ 
ਚੰਦਰਮਾ     ਬ੍ਰਿਖ ’ਚ 
ਮੰਗਲ       ਮੀਨ ’ਚ
 ਬੁੱਧ         ਮੀਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਬ੍ਰਿਖ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 2 , ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ : ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (20-21 ਮੱਧ ਰਾਤ 2.09 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸੌਭਾਗਿਯ (ਸ਼ਾਮ 4.11 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 5.52 ਤੋਂ ਲੈ ਕੇ 20-21) ਮੱਧ ਰਾਤ 4.15 ਤੱਕ),  ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News