ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Saturday, Jun 20, 2026 - 05:53 AM (IST)
ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਪਲਾਨਿੰਗ ਪ੍ਰੋਗਰਾਮਿੰਗ ਵੀ ਪਾਜ਼ੇਟਿਵ ਨਤੀਜਾ ਦੇਵੇਗੀ।
ਬ੍ਰਿਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫ਼ਟ-ਸੁਪੋਰਟਿਵ ਰੁਖ ਰੱਖਣਗੇ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੋਵੇਗਾ।
ਕੰਨਿਆ : ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫ਼ਸਾਉਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ।
ਤੁਲਾ : ਵਪਾਰ ਅਤੇ ਕਾਰੋਬਾਰ ’ਚ ਲਾਭ ਵਾਲਾ ਸਮਾਂ, ਵੈਸੇ ਵੀ ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਿਲ ਹਟੇਗੀ।
ਬ੍ਰਿਸ਼ਚਕ : ਰਾਜਕੀ ਕੰਮਾਂ ’ਚ ਸਫ਼ਲਤਾ ਤਾਂ ਮਿਲੇਗੀ ਪਰ ਕੋਈ ਵੀ ਯਤਨ ਜਾਂ ਭੱਜਦੌੜ ਅਣਮੰਨੇ ਮਨ ਨਾਲ ਨਹੀਂ ਕਰਨੀ ਚਾਹੀਦੀ।
ਧਨ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਗਲਤ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਕਰ : ਖਾਣਾ-ਪੀਣਾ ਸੰਭਲ-ਸੰਭਾਲ ਕੇ ਅਤੇ ਬਚ-ਬਚਾ ਕੇ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਕੁੰਭ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਨਾ ਤਾਂ ਉਨ੍ਹਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ।
20 ਜੂਨ 2026, ਸ਼ਨੀਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਛੱਠ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਜੇਠ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 4, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸਵੇਰੇ 9.26 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵਜਰ (ਦੁਪਹਿਰ 12.49 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.26 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅਰਣਯ ਛੱਠ, ਵਿਧੰਵਾਸਿਨੀ ਪੂਜਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
