ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਅਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Sunday, Oct 05, 2025 - 05:00 AM (IST)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਅਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁਲ ਰਹੇਗੀ , ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਰਕਾਰੀ ਕੰਮਾਂ ਲਈ ਆਪ ਨੂੰ ਭੱਜਦੌੜ ਪੂਰੇ ਜ਼ੋਰ ਨਾਲ ਕਰਨੀ ਚਾਹੀਦੀ ਹੈ, ਵੈਸੇ ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਕਿਉਂਕਿ ਸਮਾਂ ਬਾਧਾਵਾਂ, ਮੁਸ਼ਕਿਲਾਂ ਵਾਲਾ ਹੈ, ਇਸ ਲਈ ਜਿਹੜੀ ਵੀ ਕੋਸ਼ਿਸ਼ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਪੇਟ ਦੇ ਮਾਮਲੇ ’ਚ ਚੌਕਸੀ ਰੱਖੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ, ਨੁਕਸਾਨ ਦਾ ਡਰ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ  ਸਾਥ ਦੇਵੇਗੀ, ਪਰ ਆਪਣੇ ਗੁੱਸੇ  ’ਤੇ ਜ਼ਬਤ ਰੱਖਣਾ ਸਹੀ ਰਹੇਗਾ।
ਕੰਨਿਆ : ਟੈਂਸ, ਅਸ਼ਾਂਤ, ਅਸਥਿਰ ਮਨ ਕਰਕੇ ਆਪ ਕੋਈ ਵੀ ਨਵੀਂ-ਕੋਸ਼ਿਸ਼ ਜਾਂ ਪਹਿਲ ਸ਼ੁਰੂ ਨਾ ਕਰ ਸਕੋਗੇ।
ਤੁਲਾ :ਮਨ ਅਤੇ ਸੋਚ ’ਤੇ ਨੈਗੇਟਿਵੀਟੀ ਪ੍ਰਭਾਵੀ ਰਹੇਗੀ, ਇਸ ਲਈ ਜਿਹੜੀ ਵੀ ਕੋਸ਼ਿਸ਼ ਕਰੋ, ਸੋਚ-ਵਿਚਾਰ ਕੇ ਕਰੋ, ਤਾਂ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ  ਜਾਵੇ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕੰਮ ਨਾਲ ਜੁੜਿਆ ਕੋਈ ਵੀ ਕੰਮ ਹੱਥ ’ਚ ਨਾ ਲਓ, ਕਿਉਂਕਿ ਸਿਤਾਰਾ ਕਮਜ਼ੋਰ ਹੈ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮਕਰ : ਕੋਈ ਵੀ ਕਾਰੋਬਾਰੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ, ਕਿਉਂਕਿ ਆਪ ਦੀ ਕਾਰੋਬਾਰੀ ਪਲਾਨਿੰਗ ’ਚ ਬਾਧਾ ਮੁਸ਼ਕਿਲ ਪੈਦਾ ਹੁੰਦੀ ਰਹੇਗੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਮੀਨ : ਖਰਚਿਆਂ ਦਾ ਜ਼ੋਰ, ਜਿਸ ਕਰਕੇ ਆਪ ਦੀ ਅਰਥ ਦਸ਼ਾ ਤੰਗ ਰਹੇਗੀ, ਇਸ ਗੱਲ ਦਾ ਵੀ ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

5 ਅਕਤੂਬਰ 2025, ਐਤਵਾਰ

ਅੱਸੂ ਸੁਦੀ ਤਿੱਥੀ ਹਰੋਦਸ਼ੀ (ਬਾਅਦ ਦੁਪਹਿਰ 3.04 ਤੱਕ) ਅਤੇ ਮਗਰੋਂ ਤਿਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਕੁੰਭ ’ਚ 
ਮੰਗਲ      ਤੁਲਾ ’ਚ
 ਬੁੱਧ        ਤੁਲਾ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਸਿੰਘ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ

ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 12 , ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ : ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸਵੇਰੇ 8.01 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ,   ਯੋਗ : ਗੰਡ (ਸ਼ਾਮ 4.34ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ :  ਕੁੰਭ ਰਾਸ਼ੀ ’ਤੇ ( 5-6 ਮੱਧ ਰਾਤ 12.46 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)  ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News