ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Thursday, Dec 25, 2025 - 05:10 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਫਰੂਟਫੁਲ ਰਹੇਗੀ, ਕੋਈ ਮੁਸ਼ਕਲ ਪ੍ਰੇਸ਼ਾਨੀ ਵੀ ਹੱਲ ਹੋਵੇਗੀ।
ਬ੍ਰਿਖ : ਸਰਕਾਰੀ ਕੰਮਾਂ ਲਈ ਆਪ ਦੀ ਭੱਜਦੌੜ ਅਤੇ ਕੋਸ਼ਿਸ਼ਾਂ ਉਮੀਦ ਮੁਤਾਬਕ ਨਤੀਜਾ ਨਾ ਦੇਣਗੀਆਂ, ਵੈਸੇ ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਮਨ ਸ਼ਾਇਦ ਨਾ ਲੱਗੇਗਾ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਵੀ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਮਨ ਸੈਰ ਸਫਰ ਲਈ ਰਾਜ਼ੀ ਨਾ ਹੋਵੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਪਰ ਜ਼ੋਰ ਜ਼ਿਆਦਾ ਲਗਾਉਣ ’ਤੇ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
ਕੰਨਿਆ : ਸ਼ਤਰੂ ਉਭਰਦੇ-ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਤੁਲਾ : ਸੰਤਾਨ ਵਲੋਂ ਪ੍ਰੇਸ਼ਾਨੀ ਰਹਿਣ ਅਤੇ ਉਮੀਦ ਮੁਤਾਬਕ ਸਹਿਯੋਗ ਨਾ ਮਿਲਣ ਦੀ ਉਮੀਦ ਰਹੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਕੋਰਟ-ਕਚਹਿਰੀ ’ਚ ਅਣਮੰਨੇ ਮਨ ਨਾਲ ਤਿਆਰੀ ਦੇ ਬਗੈਰ ਜਾਣਾ ਸਹੀ ਨਹੀਂ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਕੰਮਕਾਜੀ ਸਾਥੀ ਪੂਰੀ ਤਰ੍ਹਾਂ ਸਹਿਯੋਗ ਨਾ ਕਰਨਗੇ, ਇਸ ਲਈ ਉਨ੍ਹਾਂ ਤੋਂ ਜ਼ਿਆਦਾ ਉਮੀਦ ਰੱਖਣੀ ਪ੍ਰੇਸ਼ਾਨੀ ਦੇ ਸਕਦੀ ਹੈ।
ਮਕਰ : ਸਿਤਾਰਾ ਆਮਦਨ ਵਾਲਾ ਤਾਂ ਹੈ ਪਰ ਬੇਧਿਆਨੀ ਨਾ ਵਰਤੋ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਹੀ ਕਰੋ।
ਮੀਨ : ਸਿਤਾਰਾ ਉਲਝਣਾਂ ਪੇਚੀਦਗੀਆਂ ਵਾਲਾ, ਇਸ ਲਈ ਹਰ ਮੋਰਚੇ ’ਤੇ ਅਹਿਤਿਆਤ ਰੱਖਣੀ ਸਹੀ ਰਹੇਗੀ।
25 ਦਸੰਬਰ 2025, ਵੀਰਵਾਰ
ਪੋਹ ਸੁਦੀ ਤਿੱਥੀ ਪੰਚਮੀ (ਦੁਪਹਿਰ 1.43ਤਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੁੰਭ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 4, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ : ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸਵੇਰੇ 8.19 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਜਰ (ਬਾਅਦ ਦੁਪਹਿਰ 3.14 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤੁਲਸੀ ਪੂਜਨ ਮਹੋਤਸਵ, ਕ੍ਰਿਸਮਸ (ਕ੍ਰਿਸ਼ਚੀਅਨ), ਸ਼੍ਰੀ ਮਦਨ ਮੋਹਨ ਮਾਲਵੀਆ ਅਤੇ ਅਟਲ ਬਿਹਾਰੀ ਵਾਜਪਾਈ ਜਨਮ ਦਿਨ, ਸ਼੍ਰੀ ਰਾਜ ਗੋਪਾਲ ਆਚਾਰੀਆ ਅਤੇ ਗਿਆਨੀ ਜ਼ੈਲ ਸਿੰਘ ਪੁੰਨ ਤਿੱਥੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
