ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, May 28, 2025 - 07:30 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਵੀ ਹਟੇਗੀ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਵਿਅਸਤਤ ਵਧੇਗੀ।
ਬ੍ਰਿਖ : ਸਿਤਾਰਾ ਅਰਥ ਮੋਰਚੇ ’ਤੇ ਬਿਹਤਰੀ ਅਤੇ ਕੰਮਕਾਜੀ ਦਸ਼ਾ ਨੂੰ ਕੰਫਰਟੇਬਲ ਰੱਖਣ ਵਾਲਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਦੁਪਹਿਰ ਤੱਕ ਉਲਝਣਾਂ-ਝਮੇਲਿਆਂ ਵਾਲਾ, ਇਸ ਲਈ ਆਪਣੇ-ਆਪ ਨੂੰ ਦੂਜਿਆਂ ਦੇ ਝੰਜਟਾਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ
ਕੰਨਿਆ : ਜਨਰਲ ਸਿਤਾਰਾ ਬਿਹਤਰ, ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ, ਸਫਲਤਾ ਸਾਥਾ ਦੇਵੇਗੀ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਤੁਲਾ :ਸਿਤਾਰਾ ਦੁਪਹਿਰ ਤੱਕ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਨੁਕਸਾਨ ਦਾ ਡਰ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਮੂਡ ’ਚ ਚੰਚਲਤਾ ਰਹੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਧਨ : ਸਿਤਾਰਾ ਦੁਪਹਿਰ ਤੱਕ ਮਨ ਨੂੰ ਡਿਸਟਰਬ ਰੱਖਣ ਵਾਲਾ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ ਪਰ ਬਾਅਦ ’ਚ ਸਮਾਂ ਸੁਧਰੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤੱਕ ਜਾਇਦਾਦੀ ਕੰਮ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਵੀ ਸਿਤਾਰਾ ਜਨਰਲ ਹਾਲਾਤ ਲਈ ਬਿਹਤਰ ਬਣੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ,ਫਿਰ ਬਾਅਦ ’ਚ ਸਮਾਂ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ।
ਅੱਜ ਦਾ ਰਾਸ਼ੀਫਲ
28 ਮਈ 2025, ਬੁੱਧਵਾਰ
ਜੇਠ ਵਦੀ ਤਿੱਥੀ ਦੂਜੀ (ਸਵੇਰੇ 8.33 ਤੱਕ) ਅਤੇ ਮਗਰੋਂ ਤਿੱਥੀ ਤ੍ਰਿਤੀਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 29, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 5.32 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸੁਕਰਮਾ (ਰਾਤ 10.52 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ 1.30 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)