ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Jun 30, 2025 - 07:44 AM (IST)

ਮੇਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਇਰਾਦਿਆਂ ’ਚ ਮਜ਼ਬੂਤੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਅਦਾਲਤੀ ਕੰਮਾਂ ਲਈ ਆਪ ਦਾ ਸਿਤਾਰਾ ਬਲਵਾਨ, ਯਤਨ ਕਰਨ ’ਤੇ ਆਪ ਕਿਸੇ ਬਾਧਾ ਮੁਸ਼ਕਿਲ ਨੂੰ ਹਟਾਉਣ ’ਚ ਸਫਲ ਹੋ ਸਕੋਗੇ।
ਮਿਥੁਨ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਠੇਕੇਦਾਰੀ ਜਾਂ ਸਰਕਾਰੀ ਵਿਭਾਗਾਂ ਨੂੰ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ-ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ ਰਹੇਗੀ, ਜਨਰਲ ਤੌਰ ’ਤੇ ਆਪ ਦੂਜਿਆਂ ਤੇ ਪ੍ਰਭਾਵੀ ਰਹੋਗੇ।
ਬ੍ਰਿਸ਼ਚਕ : ਸਰਕਾਰੀ, ਗੈਰ ਸਰਕਾਰੀ ਕੰਮਾਂ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆਂ ਰਹੇਗਾ, ਜਨਰਲ ਤੌਰ ’ਤੇ ਆਪ ਦੂਜਿਆਂ ਤੇ ਪ੍ਰਭਾਵੀ ਰਹੋਗੇ।
ਧਨ : ਕੰਮਕਾਜੀ ਕੰਮਾਂ ਲਈ ਆਪ ਦੀ ਕੋਸ਼ਿਸ਼ਾਂ ਸਫਲ ਹੋਣਗੀਆਂ, ਧਾਰਮਿਕ ਕੰਮਾਂ ’ਚ ਰੁਚੀ ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਹਤ ਬਾਰੇ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਸਫਰ ਵੀ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਅਰਥ ਦਸ਼ਾ ਠੀਕ ਰਹੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮੀਨ : ਸ਼ਤਰੂ ਉਭਰ ਸਿਮਟ ਕੇ ਆਪ ਨੂੰ ਪ੍ਰੇਸ਼ਾਨ ਕਰਨ ਜਾਂ ਆਪ ਦੀ ਲੱਤ ਖਿੱਚਣ ਲਈ ਬਿਜ਼ੀ ਰਹਿਣਗੇ, ਮਨ ਵੀ ਡਿਸਟਰਬ ਜਿਹਾ ਰਹੇਗਾ।
30 ਜੂਨ 2025, ਸੋਮਵਾਰ
ਹਾੜ੍ਹ ਸੁਦੀ ਤਿੱਥੀ ਪੰਚਮੀ (ਸਵੇਰੇ 9.24 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 4, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸਵੇਰੇ 7.21 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ, ਯੋਗ : ਹਰਸ਼ਣ (ਸ਼ਾਮ 7.15 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.21 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸੱਤ ਤੋਂ ਸਾਢੇ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੰਤ ਟੈਊ ਰਾਮ (ਸਪਤ ਸਰੋਵਰ, ਹਰਿਦੁਆਰ) ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)