ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Saturday, Jul 25, 2026 - 05:54 AM (IST)
ਮੇਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਅਪਸੈੱਟ ਜਿਹਾ ਰਹੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫ਼ਸੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਫ਼ੈਮਿਲੀ ਫ੍ਰੰਟ ’ਤੇ ਤਣਾਤਣੀ ਅਤੇ ਨਾਰਾਜ਼ਗੀ ਰਹਿਣਗ ਦਾ ਡਰ ਰਹੇਗਾ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ।
ਮਿਥੁਨ : ਸ਼ਤਰੂ ਬੇ-ਲਿਹਾਜ਼ੇ ਰਹਿਣਗੇ ਅਤੇ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਤੁੱਲੇ ਹੋਏ ਨਜ਼ਰ ਆਉਣਗੇ, ਸਫ਼ਰ ਵੀ ਪ੍ਰੇਸ਼ਾਨੀ ਦੇਣ ਵਾਲਾ ਹੋਵੇਗਾ।
ਕਰਕ : ਸੰਤਾਨ ਦਾ ਰੁਖ ਨਾਨ-ਕੋ-ਆਪਰੇਟਿਵ ਰਹੇਗਾ, ਇਸ ਲਈ ਉਸ ਨਾਲ ਜੁੜੀ ਕਿਸੇ ਪ੍ਰਾਬਲਮ ਨੂੰ ਟੈਕਟਫੁਲੀ ਹੈਂਡਲ ਕਰੋ।
ਸਿੰਘ : ਪ੍ਰਾਪਰਟੀ ਦੇ ਕੰਮ ਨਾਲ ਜੁੜੀ ਆਪ ਦੀ ਕੋਈ ਵੀ ਕੋਸ਼ਿਸ਼ ਸਿਰੇ ਨਾ ਚੜ੍ਹੇਗੀ, ਮਨ ਵੀ ਡਾਂਵਾਡੋਲ ਜਿਹਾ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਘਟੀਆ ਲੋਕਾਂ ਤੋਂ ਫ਼ਾਸਲਾ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਕੰਮਕਾਜੀ ਸਾਥੀ ਵੀ ਆਪ ਨਾਲ ਸੋਚ ਵਿਚਾਰ ’ਚ ਮਤਭੇਦ ਰੱਖਣਗੇ।
ਤੁਲਾ : ਕਾਰੋਬਾਰੀ ਕੰਮਾਂ ’ਚ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਨਿਪਟਾਓ, ਨਾ ਉਧਾਰੀ ’ਚ ਫ਼ਸੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫ਼ਸਣ ਦਿਓ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਠੀਕ-ਠਾਕ ਰਹੇਗੀ ਪਰ ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਧਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫ਼ਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮ ਬੇ-ਧਿਆਨੀ ਨਾਲ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਜਨਰਲ ਹਾਲਾਤ ਬਿਹਤਰ ਬਣਨਗੇ ਅਤੇ ਮੁਸ਼ਕਿਲਾਂ ਹਟਣਗੀਆਂ।
ਕੁੰਭ : ਕਿਸੇ ਅਫ਼ਸਰ ਦੇ ਨਾਰਾਜ਼ਗੀ ਵਾਲੇ ਰੁਖ ਕਰਕੇ ਆਪ ਦੇ ਕਿਸੇ ਬਣੇ-ਬਣਾਏ ਕੰਮ ਦੇ ਵਿਗੜਣ ਦਾ ਡਰ ਰਹੇਗਾ।
ਮੀਨ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਰੁਕਾਵਟਾਂ ਮੁਸ਼ਕਿਲਾਂ ਦੇ ਉਭਰਣ ਦਾ ਡਰ ਰਹੇਗਾ, ਮਨ ਵੀ ਡਰਿਆ-ਡਰਿਆ ਰਹੇਗਾ।
25 ਜੁਲਾਈ 2026, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਇਕਾਦਸ਼ੀ (ਪੁਰਵ ਦੁਪਹਿਰ 11.35 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 10 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 3 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 10, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਪੂਰਾ ਦਿਨ ਰਾਤ), ਯੋਗ : ਬ੍ਰਹਮ (ਰਾਤ 9.09 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਪੁਰਵ ਦੁਪਹਿਰ 11.35 ਤਕ), ਦਿਸ਼ਾ ਸ਼ੂਲ : ਪੁਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਹਰੀ ਸ਼ਯਨੀ ਇਕਾਦਸ਼ੀ ਵਰਤ, ਸ਼੍ਰੀ ਵਿਸ਼ਣੂ ਸ਼ਯਨ ਉਤਸਵ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
