ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Mar 29, 2026 - 06:26 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਦੁਪਹਿਰ ਤੱਕ ਕੋਰਟ ਕਚਹਿਰੀ ਦੇ ਕੰਮਾਂ ਨੂੰ ਸੰਵਾਰਨ ਵਾਲਾ, ਫਿਰ ਬਾਅਦ ’ਚ ਵੀ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰਹੇਗੀ, ਫਿਰ ਬਾਅਦ ’ਚ ਵੀ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਹੋਵੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਕਾਰੋਬਾਰੀ ਮਾਮਲੇ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਸਮਾਂ ਬਿਹਤਰ ਬਣੇਗਾ।
ਕਰਕ : ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਫਰੂਟਫੁਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਸਿੰਘ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਅਤੇ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਫਿਰ ਬਾਅਦ ’ਚ ਕੰਫਰਟੇਬਲ ਬਣੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਮਨੋਬਲ ਨੂੰ ਹਾਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰੱਖੇਗਾ, ਫਿਰ ਬਾਅਦ ’ਚ  ਸਫਲਤਾ ਦਾ ਸਕੋਪ ਵਧਾਏਗਾ।
ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਕਿਸੇ ਬਾਧਾ ਮੁਸ਼ਕਿਲ ਦੇ ਉਭਰਨ ਦਾ ਡਰ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ ਕੰਮਕਾਜੀ ਦਸ਼ਾ ਸੁਧਰੀ ਰਹੇਗੀ, ਪਰ ਬਾਅਦ ’ਚ ਹਰ ਫਰੰਟ ’ਤੇ ਮੁਸ਼ਕਿਲਾਂ ਜਾਗਣ ਦਾ ਡਰ।
ਕੁੰਭ : ਸਿਤਾਰਾ ਦੁਪਹਿਰ ਤੱਕ ਪ੍ਰੇਸ਼ਾਨੀ ਰੱਖਣ ਵਾਲਾ, ਜਦਕਿ ਬਾਅਦ ’ਚ ਆਪ ਦੀ ਪੈਠ, ਧਾਕ ਛਾਪ ਵਧੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਪ੍ਰੋਗਰਾਮਿੰਗ-ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਕਦਮ-ਕਦਮ ’ਤੇ ਰੁਕਾਵਟਾਂ ਨਾਲ ਨਿਪਟਣਾ ਪਵੇਗਾ।

29 ਮਾਰਚ 2026, ਐਤਵਾਰ
ਚੇਤ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 7.47 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੀਨ ’ਚ 
ਚੰਦਰਮਾ     ਕਰਕ ’ਚ 
ਮੰਗਲ       ਕੁੰਭ ’ਚ
 ਬੁੱਧ         ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 8 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 9, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ : ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਬਾਅਦ ਦੁਪਹਿਰ 2.51 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸੁਕਰਮਾ (ਰਾਤ 8.07 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (ਰਾਤ 8.15 ’ਤੇ), ਬਾਅਦ ਦੁਪਹਿਰ 2.53 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ 9 ਤੋਂ 10.30 ਵਜੇ ਤਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News