ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਤੇ ਪ੍ਰੇਸ਼ਾਨੀ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Friday, May 30, 2025 - 07:41 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਤੇ ਪ੍ਰੇਸ਼ਾਨੀ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ, ਭੱਜਦੌੜ ਵੀ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਵਾਲਾ ਬਣੇਗਾ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਫਿਰ ਬਾਅਦ ’ਚ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਦੁਸ਼ਮਣ ਵੀ ਕਮਜ਼ੋਰ ਰਹਿਣਗੇ।
ਮਿਥੁਨ : ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੋ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਸਿੰਘ :  ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਅਤੇ ਪ੍ਰੇਸ਼ਾਨੀ ਦੇਣ ਵਾਲਾ।
ਕੰਨਿਆ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਦੇਣ ਵਾਲਾ, ਫਿਰ ਬਾਅਦ ’ਚ ਸਮਾਂ ਚੰਗਾ, ਆਮਦਨ ਲਈ ਬਿਹਤਰ ਬਣੇਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਧਾਰਮਿਕ ਕੰਮਾਂ ’ਚ ਧਿਆਨ ਪਰ ਬਾਅਦ ’ਚ ਭੱਜਦੌੜ ਕਰਨ ’ਤੇ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ।
ਧਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖੇਗਾ, ਯਤਨ ਪ੍ਰੋਗਰਾਮ ਸਿਰੇ ਚੜ੍ਹਨਗੇ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕੁੰਭ : ਸਿਤਾਰਾ ਦੁਪਹਿਰ ਤੱਕ ਬਿਹਤਰ, ਅਰਥ ਦਸ਼ਾ ਸੰਤੋਖਜਨਕ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਸਾਵਧਾਨੀ ਵਰਤੋ।
ਮੀਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਫ਼ਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

30 ਮਈ 2025, ਸ਼ੁੱਕਰਵਾਰ
ਜੇਠ ਸੁਦੀ ਤਿੱਥੀ ਚੌਥ (ਰਾਤ 9.23 ਤੱਕ) ਅਤੇ ਮਗਰੋਂ ਤਿੱਥੀ ਪੰਚਮੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ    ਮਿਥੁਨ ’ਚ 
ਮੰਗਲ      ਕਰਕ ’ਚ
 ਬੁੱਧ         ਬ੍ਰਿਖ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੀਨ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ :  2082, ਜੇਠ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ, ਤਰੀਕ : 2, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 9.29 ਤਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਗੰਡ (ਦੁਪਹਿਰ 12.57 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਬਾਅਦ ਦੁਪਹਿਰ 3.43 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 10.21 ਤੋਂ ਲੈ ਕੇ ਰਾਤ 9.23 ਤਕ),ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਉਮਾ ਅਵਤਾਰ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਸ੍ਰੀ ਗੁਰੂ ਅਰਜਨ ਦੇਵ ਜੀ ਬਲਿਦਾਨ ਦਿਵਸ (ਪ੍ਰਾਚੀਨ ਪ੍ਰੰਪਰਾ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News